October 15, 2026, 10:01 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਭਾਜਪਾ ਨੂੰ ਵੱਡਾ ਝਟਕਾ: 3 ਆਜ਼ਾਦ ਵਿਧਾਇਕਾਂ...

ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਭਾਜਪਾ ਨੂੰ ਵੱਡਾ ਝਟਕਾ: 3 ਆਜ਼ਾਦ ਵਿਧਾਇਕਾਂ ਨੇ ਸਮਰਥਨ ਲਿਆ ਵਾਪਿਸ

Published on

----------- Advertisement -----------

ਹਰਿਆਣਾ ਦੀ ਰਾਜਨੀਤੀ ਵਿਚ ਮੰਗਲਵਾਰ ਨੂੰ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਦਰਅਸਲ, ਹਰਿਆਣਾ ‘ਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। 3 ਆਜ਼ਾਦ ਵਿਧਾਇਕਾਂ ਨੇ ਸੂਬੇ ਦੀ ਸੈਣੀ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਆਜ਼ਾਦ ਵਿਧਾਇਕਾਂ ਵਿੱਚ ਪੁੰਡਰੀ ਦੇ ਵਿਧਾਇਕ ਰਣਧੀਰ ਗੋਲਨ, ਨੀਲੋਖੇੜੀ ਦੇ ਵਿਧਾਇਕ ਧਰਮਪਾਲ ਗੌਂਡਰ ਅਤੇ ਚਰਖੀ ਦਾਦਰੀ ਦੇ ਵਿਧਾਇਕ ਸੋਮਵੀਰ ਸਾਂਗਵਾਨ ਸ਼ਾਮਲ ਹਨ।
ਤਿੰਨੋ ਆਜ਼ਾਦ ਵਿਧਾਇਕਾਂ ਨੇ ਅੱਜ ਕਾਂਗਰਸ ਨੂੰ ਸਮਰਥਨ ਦੇ ਦਿੱਤਾ ਹੈ। ਇਹ ਸਾਰੇ ਵਿਧਾਇਕ ਪਹਿਲਾਂ ਭਾਜਪਾ ਨਾਲ ਸਨ। ਅੱਜ ਇਨ੍ਹਾਂ ਤਿੰਨਾਂ ਵਿਧਾਇਕਾਂ ਨੇ ਭਾਜਪਾ ਸੂਬਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ। ਇਸ ਨਾਲ ਸੂਬੇ ਦੀ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।
ਕਾਂਗਰਸ ਨੂੰ ਸਮਰਥਨ ਦੇ ਰਹੇ ਆਜ਼ਾਦ ਵਿਧਾਇਕਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਦੀ ਨੀਤੀ ਲੋਕ ਵਿਰੋਧੀ ਰਹੀ ਹੈ। ਇਸ ਕਾਰਨ ਹੁਣ ਉਹ ਕਾਂਗਰਸ ਦਾ ਪੂਰਾ ਸਮਰਥਨ ਕਰਨ ਲਈ ਕੰਮ ਕਰਨਗੇ। ਸੂਬਾ ਕਾਂਗਰਸ ਪ੍ਰਧਾਨ ਉਦੈ ਭਾਨ ਨੇ ਕਿਹਾ ਕਿ ਭਾਜਪਾ ਸਰਕਾਰ ਜੇਜੇਪੀ ਅਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਚਲਾ ਰਹੀ ਸੀ ਪਰ ਅੱਜ ਭਾਜਪਾ ਦੀ ਸੂਬਾ ਸਰਕਾਰ ਖਤਰੇ ‘ਚ ਹੈ।
ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਤਿੰਨ ਆਜ਼ਾਦ ਵਿਧਾਇਕਾਂ ਨੇ ਕਾਂਗਰਸ ਨੂੰ ਸਮਰਥਨ ਦਿੱਤਾ ਹੈ। ਇਹ ਫੈਸਲਾ ਲੋਕਾਂ ਦੇ ਸਮਰਥਨ ਵਿੱਚ ਲਿਆ ਗਿਆ ਹੈ। ਸੂਬੇ ‘ਚ ਕਾਂਗਰਸ ਲਗਾਤਾਰ ਮਜ਼ਬੂਤ ​​ਹੁੰਦੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...