ਪੰਜਾਬ ‘ਚ ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਅਤੇ ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਵਾਰਿਸ ਪੰਜਾਬ ਦੇ’ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜੀ।
ਦੱਸ ਦਈਏ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ।
ਉਧਰ ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜੇਤੂ ਰਹੇ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ।
ਦੂਜੇ ਪਾਸੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ।
----------- Advertisement -----------
ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਤੇ ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੇਤੂ
Published on
----------- Advertisement -----------

----------- Advertisement -----------