June 16, 2026, 2:27 am
----------- Advertisement -----------
HomeNewsBreaking Newsਪੰਜਾਬ 'ਚ ਸਵੇਰੇ 11 ਵਜੇ ਤੱਕ 23.91% ਵੋਟਿੰਗ

ਪੰਜਾਬ ‘ਚ ਸਵੇਰੇ 11 ਵਜੇ ਤੱਕ 23.91% ਵੋਟਿੰਗ

Published on

----------- Advertisement -----------

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਫਿਰੋਜ਼ਪੁਰ ਸੀਟ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋਈ ਹੈ। ਉਹ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਹਨ।
ਫਰੀਦਕੋਟ ‘ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ। ਜਿਸ ਕਾਰਨ ਉਥੇ ਡਿਊਟੀ ‘ਤੇ ਮੌਜੂਦ ਮੁਲਾਜ਼ਮ ਵਾਲ-ਵਾਲ ਬਚ ਗਏ। ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।
ਦੱਸ ਦਈਏ ਕਿ ਪੰਜਾਬ ਦੇ ਲੁਧਿਆਣਾ ਲੋਕ ਸਭਾ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 22.19 ਫੀਸਦੀ ਵੋਟਿੰਗ ਹੋ ਚੁੱਕੀ ਹੈ। ਦਾਖਾ ਵਿਧਾਨ ਸਭਾ ਵਿੱਚ ਸਭ ਤੋਂ ਵੱਧ 24.20% ਮਤਦਾਨ ਹੋਇਆ। ਜਦੋਂ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਵਿੱਚ ਸਭ ਤੋਂ ਘੱਟ ਵੋਟਿੰਗ 18.25% ਰਹੀ। ਇਸ ਸੀਟ ‘ਤੇ ਕੁੱਲ 17 ਲੱਖ 58 ਹਜ਼ਾਰ 614 ਵੋਟਰ ਹਨ। ਇਨ੍ਹਾਂ ਵਿੱਚੋਂ 9,37,094 ਪੁਰਸ਼ ਅਤੇ 8,21,386 ਮਹਿਲਾ ਵੋਟਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...