September 28, 2026, 1:29 am
----------- Advertisement -----------
HomeNewsLatest Newsਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ...

ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ, ਪੜ੍ਹੋ ਵੇਰਵਾ

Published on

----------- Advertisement -----------

ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫ਼ੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਜਿੰਨਾ ਵੋਟਰਾਂ ਕੋਲ ਚੋਣ ਫ਼ੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫ਼ੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਦੱਸ ਦਈਏ ਕਿ ਚੋਣ ਕਮਿਸ਼ਨ ਦਾ ‘ਇਸ ਵਾਰ 70 ਪਾਰ’ ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...