November 16, 2026, 9:07 am
----------- Advertisement -----------

Published on

----------- Advertisement -----------

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ

ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 60 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 14.2 ਕਿੱਲੋਗ੍ਰਾਮ ਵਾਲਾ LPG ਸਿਲੰਡਰ ਹੁਣ 853 ਰੁਪਏ ਦੀ ਬਜਾਏ 913 ਰੁਪਏ ਵਿੱਚ ਮਿਲੇਗਾ। ਇਸ ਦੇ ਨਾਲ ਹੀ 19 ਕਿੱਲੋਗ੍ਰਾਮ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 115 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਹੁਣ 1883 ਰੁਪਏ ਦਾ ਹੋ ਗਿਆ ਹੈ। ਨਵੀਆਂ ਕੀਮਤਾਂ 7 ਮਾਰਚ ਤੋਂ ਲਾਗੂ ਹੋ ਗਈਆਂ ਹਨ।

ਸਪਲਾਈ ਸੰਕਟ ਨੂੰ ਰੋਕਣ ਲਈ ਸਰਕਾਰ ਦੇ ਸਖ਼ਤ ਕਦਮ 

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਦੇਸ਼ ਵਿੱਚ ਗੈਸ ਦੀ ਕਿੱਲਤ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਇਸ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਨੇ 5 ਮਾਰਚ ਨੂੰ ‘ਐਸੈਂਸ਼ੀਅਲ ਕਮੋਡਿਟੀ ਐਕਟ 1955’ (ESMA) ਤਹਿਤ ਮਿਲੀ ਐਮਰਜੈਂਸੀ ਪਾਵਰ ਦੀ ਵਰਤੋਂ ਕਰਦਿਆਂ ਸਾਰੀਆਂ ਤੇਲ ਰਿਫਾਇਨਰੀਆਂ ਨੂੰ LPG ਉਤਪਾਦਨ ਵਧਾਉਣ ਦੇ ਹੁਕਮ ਦਿੱਤੇ ਹਨ। ਹੁਣ ਰਿਫਾਇਨਰੀਆਂ ਪ੍ਰੋਪੇਨ ਅਤੇ ਬਿਊਟੇਨ ਦੀ ਵਰਤੋਂ ਸਿਰਫ਼ ਰਸੋਈ ਗੈਸ ਬਣਾਉਣ ਲਈ ਹੀ ਕਰਨਗੀਆਂ।

ਸਪਲਾਈ ਪ੍ਰਭਾਵਿਤ ਹੋਣ ਦੇ ਦੋ ਮੁੱਖ ਕਾਰਨ:

ਸਟਰੇਟ ਆਫ ਹੋਰਮੁਜ਼ ਦਾ ਬੰਦ ਹੋਣਾ: ਇਰਾਨ ਜੰਗ ਕਾਰਨ ਇਹ ਮਹੱਤਵਪੂਰਨ ਜਲਮਾਰਗ ਹੁਣ ਸੁਰੱਖਿਅਤ ਨਹੀਂ ਰਿਹਾ। ਭਾਰਤ ਆਪਣੀ ਲੋੜ ਦਾ 50% ਕੱਚਾ ਤੇਲ ਅਤੇ 54% LNG ਇਸੇ ਰਸਤੇ ਰਾਹੀਂ ਮੰਗਵਾਉਂਦਾ ਹੈ। ਕੋਈ ਵੀ ਤੇਲ ਟੈਂਕਰ ਫਿਲਹਾਲ ਉੱਥੋਂ ਲੰਘਣ ਦਾ ਖ਼ਤਰਾ ਨਹੀਂ ਮੁੱਲ ਲੈ ਰਿਹਾ।

ਕਤਰ ਵਿੱਚ ਉਤਪਾਦਨ ਰੁਕਣਾ: ਇਰਾਨ ਦੇ ਡਰੋਨ ਹਮਲਿਆਂ ਤੋਂ ਬਾਅਦ ਕਤਰ ਨੇ ਆਪਣੇ LNG ਪਲਾਂਟ ਦਾ ਉਤਪਾਦਨ ਰੋਕ ਦਿੱਤਾ ਹੈ। ਭਾਰਤ ਆਪਣੀ ਲੋੜ ਦੀ 40% LNG ਕਤਰ ਤੋਂ ਹੀ ਆਯਾਤ ਕਰਦਾ ਹੈ, ਜਿਸ ਕਾਰਨ ਸਪਲਾਈ ਘਟ ਗਈ ਹੈ।

ਕੀਮਤਾਂ ਵਧਣ ਦਾ ਖ਼ਤਰਾ 

ਗੈਸ ਕੰਪਨੀਆਂ (ACE) ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਤਰ ਤੋਂ ਸਸਤੀ ਗੈਸ ਨਾ ਮਿਲੀ, ਤਾਂ ਉਨ੍ਹਾਂ ਨੂੰ ‘ਸਪਾਟ ਮਾਰਕੀਟ’ ਤੋਂ ਮਹਿੰਗੀ ਗੈਸ ਖ਼ਰੀਦਣੀ ਪਵੇਗੀ, ਜਿੱਥੇ ਕੀਮਤਾਂ 25 ਡਾਲਰ ਪ੍ਰਤੀ ਯੂਨਿਟ ਤੱਕ ਪਹੁੰਚ ਗਈਆਂ ਹਨ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਦੇਸ਼ ਕੋਲ ਪੈਟਰੋਲੀਅਮ ਅਤੇ LPG ਦਾ ਲੋੜੀਂਦਾ ਸਟਾਕ ਮੌਜੂਦ ਹੈ। ਇਸ ਤੋਂ ਇਲਾਵਾ, ਭਾਰਤ ਹੁਣ ਆਪਣੀ ਲੋੜ ਦਾ 20% ਕੱਚਾ ਤੇਲ ਰੂਸ ਤੋਂ ਮੰਗਵਾ ਰਿਹਾ ਹੈ, ਜਿਸ ਨਾਲ ਹੋਰਮੁਜ਼ ਰੂਟ ’ਤੇ ਨਿਰਭਰਤਾ ਘਟੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...