ਲੁਧਿਆਣਾ: ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ‘ਚ ਇਕ ਹੋਰ ਅਪਡੇਟ ਆਇਆ ਹੈ। ਦੋ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦਾ 7-7 ਦਿਨ ਦਾ ਰਿਮਾਂਡ ਮਿਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੀ ਪਛਾਣ ਗਗਨਦੀਪ ਗੱਗੀ ਦੇ ਤੌਰ ‘ਤੇ ਹੋਈ ਹੈ, ਜੋ ਕਿ ਪੰਜਾਬ ਪੁਲਸ ਦਾ ਮੁਅੱਤਲ ਮੁਲਾਜ਼ਮ ਸੀ। ਬੰਬ ਲਗਾਉਂਦੇ ਸਮੇਂ ਗਗਨਦੀਪ ਮਾਰਿਆ ਗਿਆ ਸੀ। ਪੰਜਾਬ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਨੇ 24 ਘੰਟਿਆਂ ਅੰਦਰ ਇਹ ਕੇਸ ਟਰੇਸ ਕੀਤਾ ਹੈ। ਪਿਛਲੇ ਦਿਨੀਂ ਲੁਧਿਆਣਾ ਦੀ ਪੁਰਾਣੀ ਅਦਾਲਤ ਕੰਪਲੈਕਸ ਵਿਚ ਇਕ ਬੰਬ ਧਮਾਕਾ ਹੋਇਆ ਸੀ। ਇਸ ‘ਚ 1 ਦੀ ਮੌਤ ਹੋ ਗਈ ਸੀ ਤੇ 6 ਲੋਕ ਜ਼ਖਮੀ ਹੋਏ ਸਨ।
----------- Advertisement -----------
ਲੁਧਿਆਣਾ ਬੰਬ ਧਮਾਕਾ: ਮੁਲਜ਼ਮਾਂ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼
Published on
----------- Advertisement -----------












