September 11, 2026, 10:24 am
----------- Advertisement -----------
HomeNewsBreaking Newsਲੁਧਿਆਣਾ ਬੰਬ ਧਮਾਕਾ: ਹੋਟਲ ਦੇ ਕਮਰੇ 'ਚ ਬੰਬ ਅਸੈਂਬਲ ਕੀਤੇ ਜਾਣ ਦਾ...

ਲੁਧਿਆਣਾ ਬੰਬ ਧਮਾਕਾ: ਹੋਟਲ ਦੇ ਕਮਰੇ ‘ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ

Published on

----------- Advertisement -----------

ਲੁਧਿਆਣਾ: ਲੁਧਿਆਣਾ ਕੋਰਟ ਬੰਬ ਧਮਾਕੇ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਲੁਧਿਆਣਾ ਬੰਬ ਧਮਾਕਾ ਕਰਨ ਤੋੰ ਪਹਿਲਾਂ ਮੁਲਜ਼ਮ ਇਕ ਹੋਟਲ ਵਿੱਚ ਰੁੱਕਿਆ ਸੀ। ਉਸਦੇ ਨਾਲ ਉਸਦੀ ਮਹਿਲਾ ਸਾਥੀ ਵੀ ਮਜੂਦ ਸੀ। ਦੋਵੇਂ ਇੱਥੇ ਰੁਕੇ ਸਨ ਇਸ ਦੌਰਾਨ ਹੋਟਲ ਵਿੱਚ ਗਗਨਦੀਪ ਦੇ ਹੱਥ ਵਿੱਚ ਇੱਕ ਬੈਗ ਵੀ ਦੇਖਿਆ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਿਰਫ 24 ਘੰਟੇ ਲਈ ਹੋਟਲ ਦਾ ਕਮਰਾ ਬੁੱਕ ਕਰਵਾਇਆ ਸੀ, ਜਦੋਂ ਕਿ ਉਹ ਸਿਰਫ 3 ਤੋਂ 4 ਘੰਟੇ ਹੀ ਕਮਰੇ ‘ਚ ਰੁਕੇ ਸਨ।
ਪੁਲਿਸ ਦੇ ਹੱਥ ‘ਚ ਇੱਕ cctv ਫੁਟੇਜ ਲੱਗੀ ਹੈ ਜਿਸ ‘ਚ ਇਸ ਸਾਰੀ ਗੱਲ ਦਾ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਾਂਚ ਟੀਮਾਂ ਨੂੰ ਸ਼ੱਕ ਹੈ ਕਿ ਕਿਤੇ ਵਿਸਫੋਟਕ ਸਮੱਗਰੀ ਨਾਲ ਧਮਾਕਾ ਕਰਨ ਦਾ ਸਮਾਨ ਬੈਗ ‘ਚ ਨਾ ਹੋਵੇ ਅਤੇ ਹੋਟਲ ਦੇ ਕਮਰੇ ‘ਚ ਬੰਬ ਨੂੰ ਅਸੈਂਬਲ ਨਾ ਕੀਤਾ ਗਿਆ ਹੋਵੇ। ਇਸ ਸਾਰੇ ਮਾਮਲੇ ਦੀ ਬਹੁਤ ਹੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...