ਦੇਸ਼ ‘ਚ ਦਿਨੋ-ਦਿਨ ਵੱਧ ਰਹੇ ਕੋਵਿਡ ਦੇ ਕੇਸਾਂ ਦਾ ਅਸਰ ਲੁਧਿਆਣਾ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਮਾਰਚ ਮਹੀਨੇ ਵਿੱਚ ਸਾਹਮਣੇ ਆਏ ਕੇਸਾਂ ਦੀ ਗਿਣਤੀ 4 ਮਹੀਨੇ ਪਹਿਲਾਂ ਦੇ ਮੁਕਾਬਲੇ ਸਭ ਤੋਂ ਵੱਧ ਦੱਸੀ ਜਾ ਰਹੀ ਹੈ। ਸੂਬੇ ਦੇ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, 1 ਮਾਰਚ ਤੋਂ 28 ਮਾਰਚ ਤੱਕ ਲੁਧਿਆਣਾ ਵਿੱਚ ਕੋਵਿਡ ਕੇਸਾਂ ਦੀ ਗਿਣਤੀ 31 ਹੈ।
ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਕੋਵਿਡ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਕਰਨਾ, ਖਾਸ ਤੌਰ ‘ਤੇ ਮਾਸਕ ਪਹਿਨਣਾ, ਹੱਥਾਂ ਦੀ ਸਫਾਈ ਰੱਖਣ ਆਦਿ ਨਾਲ ਕੋਵਿਡ ਦੇ ਨਾਲ-ਨਾਲ ਇਨਫਲੂਐਂਜ਼ਾ ਵਰਗੇ ਹੋਰ ਵਾਇਰਸਾਂ ਦੇ ਵਿਰੁੱਧ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਦਿਲ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਵਾਲੇ ਲੋਕਾਂ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਚਾਹੀਦਾ ਹੈ। ਸਿਹਤ ਮਾਹਿਰ ਲੋਕਾਂ ਨੇ ਕਮਜ਼ੋਰ ਵਿਅਕਤੀਆਂ ਨੂੰ ਵਾਇਰਸਾਂ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿਤੀ ਹੈ।
----------- Advertisement -----------
ਲੁਧਿਆਣਾ ‘ਚ ਵਧ ਰਹੇ ਕੋਰੋਨਾ ਮਾਮਲਿਆਂ ਨੇ ਵਧਾਈ ਚਿੰਤਾ
Published on
----------- Advertisement -----------
----------- Advertisement -----------












