November 10, 2026, 3:14 pm
----------- Advertisement -----------
HomeNewsLatest Newsਲੁਧਿਆਣਾ 'ਚ ਤੇਜ਼ ਰਫਤਾਰ ਕਾਰ ਦੀ ਭਿਆਨਕ ਟੱਕਰ, ਹਾਦਸੇ ਦੌਰਾਨ ਦੂਜੀ ਕਾਰ...

ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਦੀ ਭਿਆਨਕ ਟੱਕਰ, ਹਾਦਸੇ ਦੌਰਾਨ ਦੂਜੀ ਕਾਰ ਪਲਟੀ, ਇੱਕ ਦੀ ਮੌ+ਤ

Published on

----------- Advertisement -----------

ਲੁਧਿਆਣਾ ਦੇ ਥਾਣਾ ਸਰਾਭਾ ਨੇੜੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਚੌਕ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਖੜ੍ਹੇ ਇੱਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਕਾਰਾਂ ਦੀ ਟੱਕਰ ਦੀ ਆਵਾਜ਼ ਸੁਣ ਕੇ ਦੁਕਾਨਦਾਰ ਦੁਕਾਨਾਂ ਤੋਂ ਬਾਹਰ ਆ ਗਏ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਗੱਡੀ ਵਿੱਚ ਫਸੇ ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਕਾਰ ਵਿੱਚ ਸਵਾਰ ਬਜ਼ੁਰਗ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ। ਹਾਲਾਂਕਿ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਔਰਤ ਅਤੇ ਉਸ ਦੇ ਨਾਲ ਕਾਰ ‘ਚ ਮੌਜੂਦ ਨੌਜਵਾਨ ਦੇ ਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਰਾਭਾ ਨਗਰ ਥਾਣੇ ਦੇ ਮੁਲਾਜ਼ਮ ਰਾਮ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਗੱਡੀ ਦਾ ਡਰਾਈਵਰ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਇਸ ਮਾਮਲੇ ‘ਚ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮੇ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦੂਜੇ ਪਾਸੇ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...