November 11, 2026, 5:29 am
----------- Advertisement -----------
HomeNewsLatest Newsਹੌਜ਼ਰੀ ਵਪਾਰੀ ਨੇ ਲਿਆ ਫਾਹਾ, ਬਿਲਡਰ ਨਾਲ ਬਹਿਸ ਤੋਂ ਬਾਅਦ ਚੁੱਕਿਆ ਖਤਰਨਾਕ...

ਹੌਜ਼ਰੀ ਵਪਾਰੀ ਨੇ ਲਿਆ ਫਾਹਾ, ਬਿਲਡਰ ਨਾਲ ਬਹਿਸ ਤੋਂ ਬਾਅਦ ਚੁੱਕਿਆ ਖਤਰਨਾਕ ਕਦਮ

Published on

----------- Advertisement -----------

ਲੁਧਿਆਣਾ ‘ਚ ਹੌਜ਼ਰੀ ਵਪਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਕੁਝ ਦਿਨ ਪਹਿਲਾਂ ਰਿਸ਼ੀ ਨਗਰ ਦੇ ਰਮਨ ਐਨਕਲੇਵ ਇਲਾਕੇ ‘ਚ ਇਕ ਬਿਲਡਰ ਤੋਂ 90 ਲੱਖ ਰੁਪਏ ‘ਚ ਮਕਾਨ ਖਰੀਦਿਆ ਸੀ। ਇਸ ਦੌਰਾਨ ਬਿਲਡਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਦਾ ਰਹਿੰਦਾ ਸੀ। ਕੁਝ ਦਿਨ ਪਹਿਲਾਂ ਕੋਠੀ ਦੀ ਰਜਿਸਟਰੀ ਬਿਲਡਰ ਵੱਲੋਂ ਕਰਵਾਈ ਗਈ ਸੀ ਅਤੇ ਉਸ ਨੇ ਮੁਕੇਸ਼ ਕੁੰਦਰਾ ਨੂੰ ਕੋਠੀ ਬੁਲਾਇਆ ਜਿੱਥੇ ਉਹ ਆਪਣੇ ਜਵਾਈ ਨਾਲ ਚਲਾ ਗਿਆ।

ਬਿਲਡਰ ਅਤੇ ਉਸਦੇ ਇੱਕ ਸਾਥੀ ਨੇ ਮੁਕੇਸ਼ ਅਤੇ ਜਵਾਈ ਨਾਲ ਕੁੱਟਮਾਰ ਕੀਤੀ ਅਤੇ ਗਾਲੀ ਗਲੋਚ ਕੀਤਾ। ਮੁਕੇਸ਼ ਨੇ ਇਸ ਗੱਲ ਨੂੰ ਦਿਲ ਵਿਚ ਲੈ ਲਿਆ ਅਤੇ ਆਤਮ-ਸਨਮਾਨ ਨੂੰ ਠੇਸ ਪਹੁੰਚਾਉਣ ਕਾਰਨ ਖੁਦਕੁਸ਼ੀ ਕਰ ਲਈ।ਮਰਨ ਤੋਂ ਪਹਿਲਾਂ ਮੁਕੇਸ਼ ਨੇ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਪੁਲਸ ਨੇ ਖੁਦਕੁਸ਼ੀ ਨੋਟ ਦੇ ਆਧਾਰ ‘ਤੇ ਦੋਸ਼ੀ ਬਿਲਡਰ ਅਤੁਲ ਭੰਡਾਰੀ ਵਾਸੀ ਕਿਚਲੂ ਨਗਰ ਅਤੇ ਉਸ ਦੇ ਸਾਥੀ ਅਨਿਲ ਥਾਪਰ ਉਰਫ ਪੱਪੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਮੁਕੇਸ਼ ਕੁੰਦਰਾ ਦੇ ਪੁੱਤਰ ਸ਼ਿਵ ਕੁੰਦਰਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਫੈਕਟਰੀ ਵਿੱਚ ਮੌਜੂਦ ਸੀ। ਇਸ ਦੌਰਾਨ ਪਿਤਾ ਮੁਕੇਸ਼ ਨੇ ਉਸ ਨੂੰ ਕਿਹਾ ਕਿ ਤੁਸੀਂ ਘਰ ਜਾਓ, ਮੈਂ ਆ ਰਿਹਾ ਹਾਂ। ਸ਼ਿਵ ਦੇ ਕਹਿਣ ਅਨੁਸਾਰ ਉਹ ਘਰ ਚਲਾ ਗਿਆ। ਕੁਝ ਸਮੇਂ ਬਾਅਦ ਉਸ ਨੇ ਆਪਣੇ ਪਿਤਾ ਨੂੰ ਕਈ ਫੋਨ ਕੀਤੇ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।ਸ਼ਿਵ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿਤਾ ਨੂੰ ਫੈਕਟਰੀ ਤੋਂ ਲੈਣ ਵਾਪਸ ਆਇਆ ਤਾਂ ਫੈਕਟਰੀ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫੀ ਖੜਕਾਇਆ ਪਰ ਜਦੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਫੈਕਟਰੀ ਦੇ ਪਿਛਲੇ ਪਾਸੇ ਤੋਂ ਗੇਟ ਤੋੜ ਕੇ ਅੰਦਰ ਵੜ ਗਏ। ਪਿਤਾ ਦਫ਼ਤਰ ਵਿੱਚ ਮੌਜੂਦ ਨਹੀਂ ਸਨ। ਜਦੋਂ ਮੈਂ ਪਹਿਲੀ ਮੰਜ਼ਿਲ ‘ਤੇ ਦੇਖਿਆ ਤਾਂ ਮੇਰੇ ਪਿਤਾ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖ ਕੇ ਦੰਗ ਰਹਿ ਗਿਆ।

ਸ਼ਿਵ ਦੇ ਮੁਤਾਬਕ ਉਸ ਨੇ ਆਸਪਾਸ ਦੇ ਲੋਕਾਂ ਨੂੰ ਸੂਚਨਾ ਦਿੱਤੀ ਅਤੇ ਪੁਲਸ ਨੂੰ ਬੁਲਾਇਆ। ਪੁਲਸ ਦੀ ਮੌਜੂਦਗੀ ‘ਚ ਲਾਸ਼ ਨੂੰ ਪੱਖੇ ਤੋਂ ਉਤਾਰਿਆ ਗਿਆ। ਪੁਲਸ ਨੇ ਸੁਸਾਈਡ ਨੋਟ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਨਕਪੁਰੀ ਚੌਕੀ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਵਿੱਚ ਜਿਨ੍ਹਾਂ ਦੋਵਾਂ ਮੁਲਜ਼ਮਾਂ ਦੇ ਨਾਂ ਲਿਖੇ ਗਏ ਹਨ। ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...