November 8, 2026, 4:38 am
----------- Advertisement -----------
HomeNewsBreaking Newsਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

Published on

----------- Advertisement -----------

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜੈਨ ਧਰਮ ਅਨੁਸਾਰ ਇਸ ਦਿਨ ਕਿਸੇ ਵੀ ਜੀਵ ਨੂੰ ਮਾਰਨਾ ਧਾਰਮਿਕ ਰੀਤੀ-ਰਿਵਾਜਾਂ ਦੇ ਵਿਰੁੱਧ ਮੰਨਿਆ ਜਾਂਦਾ ਹੈ। ਇਸ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਮਾਸ ਅਤੇ ਮੱਛੀ ਦੀ ਵਿਕਰੀ ਅਤੇ ਕਟਾਈ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ। ਹੁਕਮ ਅਨੁਸਾਰ, 15 ਸਤੰਬਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਮੀਟ/ਮੱਛੀ ਅਤੇ ਅੰਡੇ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ, ਰੈਸਟੋਰੈਂਟ ਅਤੇ ਖਾਣ-ਪੀਣ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਮਾਸ ਅਤੇ ਮੱਛੀ ਦੀ ਹੱਤਿਆ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਰਹੇਗੀ। 

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਅਨੁਸਾਰ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਖੁਰਾਕ ਸੁਰੱਖਿਆ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੂੰ ਵੀ ਇਸ ਹੁਕਮ ਦਾ ਵਿਆਪਕ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...