ਲੁਧਿਆਣਾ: ਲੁਧਿਆਣਾ ‘ਚ ਇਕ ਵਾਰ ਫਿਰ ਤੋਂ ਦੇਹ ਵਪਾਰ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਈਸਾ ਨਗਰੀ ਇਲਾਕੇ ‘ਚ ਇਕ ਘਰ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ ਛਾਪਾ ਮਾਰ ਕੇ ਮੌਕੇ ‘ਤੇ ਮਕਾਨ ਮਾਲਕ ਅਤੇ 2 ਲੜਕੀਆਂ ਸਮੇਤ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਛਾਪੇਮਾਰੀ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਨੂੰ ਵੀਰਵਾਰ ਦੇਰ ਰਾਤ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਆਪਣੇ ਘਰ ‘ਚ ਨਾਜਾਇਜ਼ ਤੌਰ ‘ਤੇ ਦੇਹ ਵਪਾਰ ਦਾ ਧੰਦਾ ਚਲਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਉਥੇ ਛਾਪੇਮਾਰੀ ਕਰਕੇ ਇਨ੍ਹਾਂ ਪੰਜਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
----------- Advertisement -----------
ਲੁਧਿਆਣਾ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼, 2 ਕੁੜੀਆਂ ਸਮੇਤ 5 ਹਿਰਾਸਤ ‘ਚ
Published on
----------- Advertisement -----------












