November 16, 2026, 4:18 pm
----------- Advertisement -----------
HomeNewsBreaking Newsਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੇ VC, ਰਜਿਸਟਰਾਰ ਤੇ ਦੋ ਪ੍ਰੋਫੈਸਰਾਂ ਸਮੇਤ 5...

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੇ VC, ਰਜਿਸਟਰਾਰ ਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ਼ FIR

Published on

----------- Advertisement -----------

ਪੰਜਾਬੀ ਯੂਨੀਵਰਸਿਟੀ ‘ਚ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ (Bhai Kahn Singh Nabha) ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਾਮਲੇ ਵਿੱਚ ਯੂਨੀਵਰਸਟੀ ਦੇ ਵੀਸੀ, ਰਜਿਸਟਰਾਰ ਅਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ ਕੇਸ ਦਰਜ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸਵੇਰੇ ਇਸ ਮਾਮਲਾ ਦਾ ਸਖਤ ਨੋਟਿਸ ਲੈਂਦਿਆਂ ਚਾਰ ਮੈਂਬਰੀ ਕਮੇਟੀ ਵੀ ਗਠਤ ਕੀਤੀ ਗਈ ਹੈ, ਜਿਸ ਤੋਂ ਬਾਅਦ ਪੂਰੇ ਮਾਮਲੇ ਦੀ ਪੜਤਾਲ ਲਈ ਕਮੇਟੀ ਵੀ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚ ਗਈ ਹੈ। ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੀ ਹਾਜ਼ਰ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਮਹਾਨਕੋਸ਼ਾਂ ਦੀ ਸਾਂਭ-ਸੰਭਾਲ ਅਤੇ ਸੰਸਕਾਰ ਦਾ ਕੰਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦਰਜ ਐਫਆਈਆਰ ‘ਚ ਯੂਨੀਵਰਸਿਟੀ ਦੇ ਵੀਸੀ, ਪਬਲੀਕੇਸ਼ਨ ਡਿਪਾਰਟਮੈਂਟ ਦੇ ਪ੍ਰੋਫੈਸਰ ਡਾ. ਹਰਜਿੰਦਰ ਪਾਲ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਜਸਵਿੰਦਰ ਸਿੰਘ ਡੀਨ ਅਕੈਡਮਿਕ ਦਾ ਐਫ.ਆਈ.ਆਰ. ਵਿੱਚ ਨਾਮ ਸ਼ਾਮਲ ਹਨ। ਇਸਤੋਂ ਇਲਾਵਾ ਇੱਕ ਅਣਪਛਾਤੇ ‘ਤੇ ਵੀ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਕਮੇਟੀ ‘ਚ ਕਮੇਟੀ ‘ਚ SGPC ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, SGPC ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਗੁ. ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਵੱਲੋਂ ਇੱਕ ਹਫਤੇ ਅੰਦਰ ਪੂਰੀ ਰਿਪੋਰਟ ਸੌਂਪੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ ਸਖਤ ਨਿਖੇਧੀ

ਮਹਾਨਕੋਸ਼ ਦੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, ”“ਮਹਾਨ ਕੋਸ਼” ਨਾਲ ਸੰਬੰਧਿਤ ਮਾਮਲੇ ਵਿੱਚ ਮਰਿਆਦਾ ਦੇ ਉਲਟ ਜਾ ਕੇ ਅਪਣਾਈ ਗਈ ਕਾਰਜ ਵਿਧੀ ਨੇ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਮੈਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਇਹ ਬੇਅਦਬੀ ਕਰਨ ਵਿੱਚ ਉਹ ਵਿਦਵਾਨ ਵੀ ਸ਼ਾਮਿਲ ਹਨ, ਜਿਹਨਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੇ ਭਾਵਨਾਤਮਕ ਮਾਮਲਿਆਂ ਸੰਬੰਧੀ ਮਰਿਆਦਾ ਬਾਰੇ ਭਲੀ ਭਾਂਤੀ ਜਾਣੂੰ ਹੋਣਗੇ। ਵਾਤਾਵਰਣ ਸੰਭਾਲਣ ਦੇ ਬਹਾਨੇ ਮਹਾਨ ਕੋਸ਼ ਪ੍ਰਤੀ ਕੀਤੀ ਇਹ ਬੇਅਦਬੀ ਨਾ ਤਾਂ ਕਿਸੇ ਤਰ੍ਹਾਂ ਜਾਇਜ਼ ਹੈ ਤੇ ਨਾ ਹੀ ਮੁਆਫ਼ੀ ਯੋਗ ਹੈ। ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...