August 18, 2026, 2:30 pm
----------- Advertisement -----------
HomeNewsBreaking NewsED Raid ਤੋਂ ਬਾਅਦ ਮਜੀਠੀਆ ਨੇ ਚੰਨੀ 'ਤੇ ਸੁੱਟਿਆ 'Video Bomb'

ED Raid ਤੋਂ ਬਾਅਦ ਮਜੀਠੀਆ ਨੇ ਚੰਨੀ ‘ਤੇ ਸੁੱਟਿਆ ‘Video Bomb’

Published on

----------- Advertisement -----------

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਜਿਸਦੇ ਚੱਲਦੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਹੁਣ ਅਕਾਲੀ ਦਲ ਵਲੋਂ ਚੰਨੀ ‘ਤੇ ਇਕ ਵੀਡੀਓ ਬੰਬ ਸੁੱਟਿਆ ਗਿਆ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇਸ ਮਾਮਲੇ ‘ਚ ਪ੍ਰੈਸ ਕਾਨਫਰੰਸ ਕਰ ਵੱਡੇ ਖੁਲਾਸੇ ਕੀਤੇ ਹਨ।

ਉਨ੍ਹਾਂ ਨੇ ਇਸ ਦੌਰਾਨ ਚੰਨੀ ‘ਤੇ ਵੱਡੇ ਸ਼ਬਦੀ ਹਮਲੇ ਵੀ ਕੀਤੇ। ਮਜੀਠੀਆ ਨੇ ਕਿਹਾ ਕਿ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਭੁਪਿੰਦਰ ਸਿੰਘ ਹਨੀ ਕਿਹੜਾ ਕਾਰੋਬਾਰ ਕਰਦੇ ਹਨ ਉਨ੍ਹਾਂ ਦੇ ਘਰੋਂ ਇੰਨੀ ਨਕਦੀ ਮਿਲੀ ਭੁਪਿੰਦਰ ਸਿੰਘ ਹਨੀ ਹਰ ਸਰਕਾਰੀ ਪ੍ਰੋਗਰਾਮ ਵਿੱਚ ਹਾਜ਼ਰ ਰਹਿੰਦੇ ਸਨ। CM ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ। ਉਨ੍ਹਾਂ ਨੇ ਭੁਪਿੰਦਰ ਸਿੰਘ ਹਨੀ ਅਤੇ CM ਚੰਨੀ ਦੀਆਂ ਕਈ ਤਸਵੀਰਾਂ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਘੇਰਿਆ ਹੈ। ਮਜੀਠੀਆ ਨੇ ਰੇਡ ਤੋਂ 2 ਦਿਨ ਪਹਿਲਾਂ ਦੀ ਇੱਕ ਵੀਡੀਓ ਜਾਰੀ ਕਰ ਵੱਡੇ ਸਵਾਲ ਖੜ੍ਹੇ ਕੀਤੇ ਹਨ

ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਦੱਸੇ ਕਿ ਉਹ ਹਨੀ ‘ਤੇ ਇੰਨੀ ਮਿਹਰਬਾਨੀ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਫੈਲਾਇਆ ਹੈ। ਮਜੀਠੀਆ ਨੇ ਇਸ ਮੌਕੇ ਕਈ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ ‘ਚ ਹਰ ਸਰਕਾਰੀ ਪ੍ਰੋਗਰਾਮ ‘ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਭੁਪਿੰਦਰ ਸਿੰਘ ਹਨੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੈਰ ਕਾਨੂੰਨੀ ਮਾਈਨਿੰਗ ‘ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ. ਡੀ. ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...