June 9, 2026, 1:47 am
----------- Advertisement -----------
HomeNewsBreaking Newsਮਜੀਠੀਆ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ, ਮਜੀਠੀਆ ਦੇ ਵਕੀਲਾਂ ਨੇ ਅਦਾਲਤ...

ਮਜੀਠੀਆ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਮੰਗਿਆ ਸਮਾਂ

Published on

----------- Advertisement -----------

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਬਦਲਾਅ ਕਰਨ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਹੁਣ ਹਾਈ ਕੋਰਟ ਵਿੱਚ ਸੁਣਵਾਈ 26 ਅਗਸਤ ਨੂੰ ਹੋਵੇਗੀ।

ਕੀ ਹੈ ਪੂਰਾ ਮਾਮਲਾ?

ਵਿਜੀਲੈਂਸ ਬਿਊਰੋ ਨੇ 540 ਕਰੋੜ ਆਮ ਤੋਂ ਵੱਧ ਜਾਇਦਾਰ ਮਾਮਲੇ ‘ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ‘ਚ ਕਈ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ 26 ਥਾਂਵਾਂ ‘ਤੇ ਛਾਪੇਮਾਰੀ ਕੀਤੀ ਸੀ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਸਨ।

ਵਿਜੀਲੈਂਸ ਬਿਊਰੋ ਨੇ ਖੁਲਾਸਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ 2007 ਤੋਂ 2009 ਦਰਮਿਆਨ 161 ਕਰੋੜ ਰੁਪਏ ਦੇ ਨਕਦ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ। ਇਸ ਸਮੇਂ ਦੌਰਾਨ, ਵਿਦੇਸ਼ੀ ਸ਼ੈੱਲ ਕੰਪਨੀਆਂ ਤੋਂ 141 ਕਰੋੜ ਰੁਪਏ ਦੀ ਆਮਦਨ ਦਾ ਖੁਲਾਸਾ ਕੀਤਾ ਗਿਆ ਹੈ ਅਤੇ 194 ਕਰੋੜ ਰੁਪਏ ਦੀ ਜਾਇਦਾਦ ਖਰੀਦੀ ਗਈ ਹੈ। ਵਿਜੀਲੈਂਸ ਨੂੰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ। ਵਿਜੀਲੈਂਸ ਨੇ ਪਾਇਆ ਹੈ ਕਿ ਇਸ ਵਿੱਚੋਂ 237 ਕਰੋੜ ਰੁਪਏ ਉਨ੍ਹਾਂ ਦੀਆਂ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ ਹਨ। ਇਸ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਤਸੱਲੀਬਖਸ਼ ਜਵਾਬ ਦਿੱਤਾ ਗਿਆ ਹੈ।

ਵਿਜੀਲੈਂਸ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਗੱਲ ਦੇ ਸਬੂਤ ਹਨ ਕਿ ਜਦੋਂ ਉਹ ਕੈਬਨਿਟ ਮੰਤਰੀ ਸੀ ਤਾਂ ਉਨ੍ਹਾਂ ਨੇ ਗੈਰ-ਕਾਨੂੰਨੀ ਦੌਲਤ ਇਕੱਠੀ ਕੀਤੀ ਸੀ ਅਤੇ ਸ਼ੈੱਲ ਕੰਪਨੀਆਂ ਵਿੱਚ ਵੱਡੀ ਰਕਮ ਦਾ ਨਿਵੇਸ਼ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...