October 9, 2026, 6:23 am
----------- Advertisement -----------
HomeNewsBreaking News Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

Published on

----------- Advertisement -----------

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਮੋਟਰ ਵ੍ਹੀਕਲਜ਼ ਐਗਰੀਗੇਟਰਜ਼ ਰੂਲਜ਼, 2025 ਦੀ ਲਗਾਤਾਰ ਪਾਲਣਾ ਨਾ ਕਰਨ ਕਾਰਨ ਕੀਤੀ ਗਈ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ UT ਚੰਡੀਗੜ੍ਹ ਦੀ ਸਟੇਟ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਤੇ ਲਾਇਸੈਂਸਿੰਗ ਅਥਾਰਟੀ ਨੀਤੀਸ਼ ਸਿੰਗਲਾ (PCS) ਵੱਲੋਂ 24 ਜੂਨ, 2025 ਨੂੰ ਨੋਟੀਫਾਈ ਕੀਤੇ ਗਏ 2025 ਦੇ ਨਿਯਮਾਂ ਦੇ ਰੂਲ 17 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ Ola ਦਾ ਵੀ ਲਾਇਸੈਂਸ ਰੱਦ ਕੀਤਾ ਗਿਆ ਸੀ।

ਯੂਨੀਅਨ ਟੈਰਿਟਰੀ ਵਿੱਚ Uber ਦੀ ਸਰਵਿਸ Uber India Systems Private Limited ਵੱਲੋਂ ਚਲਾਈ ਜਾਂਦੀ ਹੈ। ਇਸ ਨੂੰ ਨਵੰਬਰ 2022 ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਪਣਾਈਆਂ ਗਈਆਂ ਮੋਟਰ ਵ੍ਹੀਕਲ ਐਗਰੀਗੇਟਰ ਗਾਈਡਲਾਈਨਜ਼, 2020 ਤਹਿਤ 27 ਫਰਵਰੀ, 2024 ਨੂੰ ਨੰਬਰ 04/STA/AL/2024 ਦੇ ਨਾਲ ਐਗਰੀਗੇਟਰ ਲਾਇਸੈਂਸ ਦਿੱਤਾ ਗਿਆ ਸੀ। Rapido ਨੂੰ Roppen Transportation Services Private Limited ਵੱਲੋਂ ਚਲਾਇਆ ਜਾਂਦਾ ਹੈ। ਦੋਵੇਂ ਲਾਇਸੈਂਸ 2025 ਦੇ ਨਿਯਮਾਂ ਤਹਿਤ ਜਾਰੀ ਮੰਨੇ ਜਾਂਦੇ ਹਨ।

ਨੋਟਿਸ ਦਾ ਇੱਕ ਸਾਲ

ਹੁਕਮਾਂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਨਿਯਮਾਂ ਦੀ ਪਾਲਣਾ ਦੀ ਸਥਿਤੀ ਦਾ ਵੇਰਵਾ ਦਿੱਤਾ ਗਿਆ ਹੈ। ਕੈਬ ਡਰਾਈਵਰਾਂ ਵੱਲੋਂ ਹੈਲਥ ਇੰਸ਼ੋਰੈਂਸ, ਟਰਮ ਇੰਸ਼ੋਰੈਂਸ, ਡਰਾਈਵਰ ਟ੍ਰੇਨਿੰਗ ਅਤੇ ਕਿਰਾਏ ਦੇ ਸਟਰਕਚਰ ਦੀ ਪਾਲਣਾ ਨਾ ਕਰਨ ਸਬੰਧੀ ਸ਼ਿਕਾਇਤਾਂ ਤੋਂ ਬਾਅਦ, STA ਨੇ ਜੁਲਾਈ 2025 ਵਿੱਚ ਐਗਰੀਗੇਟਰ ਨੂੰ ਪੱਤਰ ਲਿਖਿਆ ਅਤੇ ਅਗਸਤ 2025 ਵਿੱਚ ਰਿਮਾਈਂਡਰ ਭੇਜ ਕੇ 15 ਦਿਨਾਂ ਦੇ ਅੰਦਰ ਪਾਲਣਾ ਰਿਪੋਰਟ ਮੰਗੀ। ਮਿਲੇ ਜਵਾਬ ਦੀ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇਹ ਨਿਯਮਾਂ ਦੇ ਮੁਤਾਬਕ ਨਹੀਂ ਸੀ।

ਸ਼ਿਕਾਇਤ ‘ਤੇ ਬਣਾਈ ਗਈ ਸੀ ਕਮੇਟੀ

ਨਿਯਮਾਂ ਦੀ ਪਾਲਣਾ ਦੀ ਜਾਂਚ ਲਈ ਅਗਸਤ 2025 ਵਿੱਚ ਇੱਕ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਨੇ ਸਤੰਬਰ 2025 ਵਿੱਚ ਕੰਪਨੀ ਦੇ ਲੋਕਲ ਦਫ਼ਤਰ ਦਾ ਦੌਰਾ ਕੀਤਾ ਅਤੇ ਇੱਕ ਇੰਸਪੈਕਸ਼ਨ ਰਿਪੋਰਟ ਸੌਂਪੀ, ਜਿਸ ਵਿੱਚ ਪਾਇਆ ਗਿਆ ਕਿ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਅਕਤੂਬਰ 2025 ਵਿੱਚ ਰੂਲ 17 ਤਹਿਤ ‘ਸ਼ੋਅ-ਕਾਜ਼ ਨੋਟਿਸ’ ਜਾਰੀ ਕੀਤਾ ਗਿਆ। ਉਸੇ ਮਹੀਨੇ ਦਿੱਤੇ ਗਏ ਦੋਵੇਂ ਜਵਾਬ ਵੀ ਨਿਯਮਾਂ ਦੇ ਮੁਤਾਬਕ ਨਹੀਂ ਪਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...