November 14, 2026, 4:35 pm
----------- Advertisement -----------
HomeNewsBreaking Newsਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ...

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Published on

----------- Advertisement -----------

*ਚੰਡੀਗੜ੍ਹ, 30 ਮਾਰਚ 2026*:ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ।

ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪੰਚ, ਬਲਾਕ ਪੱਧਰੀ ਅਹੁਦੇਦਾਰ ਅਤੇ ਸੀਨੀਅਰ ਆਗੂ ਜਿਵੇਂ ਕਿ ਸਤਜੀਤ ਸਿੰਘ (ਜ਼ਿਲ੍ਹਾ ਜਨਰਲ ਸਕੱਤਰ, ਕਾਂਗਰਸ ਅੰਮ੍ਰਿਤਸਰ ਦਿਹਾਤੀ), ਕੁਲਦੀਪ ਕੌਰ (ਜ਼ਿਲ੍ਹਾ ਜਨਰਲ ਸਕੱਤਰ, ਕਾਂਗਰਸ), ਜਸਕਰਨ ਸਿੰਘ (ਜਨਰਲ ਸਕੱਤਰ, ਕਾਂਗਰਸ), ਡਾ. ਚਰਨਜੀਤ ਸਿੰਘ (ਸਾਬਕਾ ਸਿਵਲ ਸਰਜਨ, ਬਟਾਲਾ), ਨਰਿੰਦਰ ਸ਼ਰਮਾ (ਬਲਾਕ ਕਾਂਗਰਸ ਪ੍ਰਧਾਨ, ਅਟਾਰੀ), ਜੋਗਿੰਦਰ ਸਿੰਘ (ਸਾਬਕਾ ਪੰਚ ਅਤੇ ਭਾਜਪਾ ਮੰਡਲ ਪ੍ਰਧਾਨ), ਗੁਰਪ੍ਰੀਤ ਸਿੰਘ (ਮੈਂਬਰ, ਬਲਾਕ ਸੰਮਤੀ), ਅਤੇ ਕਈ ਮੌਜੂਦਾ ਤੇ ਸਾਬਕਾ ਸਰਪੰਚ ਜਿਨ੍ਹਾਂ ਵਿੱਚ ਕਾਰਜ ਸਿੰਘ (ਝੀਤਾ ਕਲਾਂ), ਕੈਪਟਨ (ਪਿੰਡ ਬੋਹੜ), ਗੁਰਜੋਬਨ ਸਿੰਘ (ਜਹਾਂਗੀਰ), ਕੇਵਲ ਸਿੰਘ (ਫਤਿਹਗੜ੍ਹ ਸ਼ੁਕਰਚੱਕ), ਅਤੇ ਤਰਸੇਮ ਸਿੰਘ (ਜੇਠੂਵਾਲ) ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਸੰਤੋਖ ਸਿੰਘ, ਦਿਲਬਾਗ ਸਿੰਘ (ਨੰਬਰਦਾਰ), ਦਰਸ਼ਨ ਸਿੰਘ (ਮਹਿਣੀਆਂ), ਸੇਠੂ (ਮਾਲੇਵਾਲ), ਨਵਜੋਤ ਸਿੰਘ, ਗੁਰਪ੍ਰੀਤ ਸਿੰਘ (ਸੋਹੀਆਂ), ਹਰਦੇਵ ਸਿੰਘ (ਸਾਬਕਾ ਬਲਾਕ ਸੰਮਤੀ ਮੈਂਬਰ), ਸੁਰਜੀਤ ਸਿੰਘ, ਬਲਜਿੰਦਰ ਸਿੰਘ ਵਰਗੇ ਵੱਡੀ ਗਿਣਤੀ ਵਿੱਚ ਪੰਚਾਂ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦਿਆਂ ਅਤੇ ਪਿੰਡ ਮਹਿਣੀਆਂ ਖੁਰਾਨਾ ਤੇ ਆਸ-ਪਾਸ ਦੇ ਇਲਾਕਿਆਂ ਦੇ ਹੋਰਨਾਂ ਆਗੂਆਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਹੋਰਨਾਂ ਪਾਰਟੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਦਲਜੀਤ ਸਿੰਘ (ਬੀ.ਸੀ. ਪ੍ਰਧਾਨ, ਅਟਾਰੀ), ਬਲਹਾਰ ਸਿੰਘ (ਬਲਾਕ ਪ੍ਰਧਾਨ, ਮੀਰਾਂਕੋਟ), ਸਾਹਿਬ ਸਿੰਘ (ਵਾਈਸ ਚੇਅਰਮੈਨ, ਐਸ.ਸੀ. ਵਿੰਗ, ਬਾਬਾ ਬਕਾਲਾ), ਅਤੇ ਗੁਰਵਿੰਦਰ ਸਿੰਘ (ਕਾਰਜਕਾਰੀ ਪ੍ਰਧਾਨ, ਯੂਥ ਅਕਾਲੀ ਦਲ, ਅੰਮ੍ਰਿਤਸਰ) ਨੇ ਵੀ ‘ਆਪ’ ਨੂੰ ਆਪਣਾ ਸਮਰਥਨ ਦਿੱਤਾ।

ਇਸ ਮੌਕੇ ਬੋਲਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਕਿਹਾ, “ਅਸੀਂ ‘ਆਪ’ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਾਂ। ‘ਆਪ’ ਇਕੋ-ਇਕ ਅਜਿਹੀ ਪਾਰਟੀ ਹੈ ਜੋ ਸਹੀ ਮਾਇਨਿਆਂ ਵਿੱਚ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਜਿਸ ਨੇ ਸਾਨੂੰ ਇਹ ਅਹਿਮ ਸਿਆਸੀ ਫੈਸਲਾ ਲੈਣ ਲਈ ਪ੍ਰੇਰਿਤ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਾਂਗੇ ਅਤੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਣਥੱਕ ਮਿਹਨਤ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...