November 14, 2026, 6:24 pm
----------- Advertisement -----------
HomeNewsBreaking Newsਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

Published on

----------- Advertisement -----------

*ਚੰਡੀਗੜ੍ਹ/ਮਜੀਠਾ 16 ਮਈ , 2026*ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਵਾਂਗੇ।

ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...