February 6, 2025, 6:07 pm
----------- Advertisement -----------
HomeNewsBreaking Newsਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

Published on

----------- Advertisement -----------

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵ੍ਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸੇਫ਼ਟੀ ਵਿਭਾਗ ਨੇ ਇੱਕ ਅਹਿਮ ਫ਼ੈਸਲਾ ਲਿਆ ਹੈ।ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੇ ਟੈਸਟ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਕੋਈ ਸਕੂਲ ਤੈਅ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਡਰਾਈਵਰਾਂ ਅਤੇ ਸੰਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮੈਜਿਸਟਰੇਟ (ਈਓ) ਹਰੇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੀ ਟੈਸਟ ਰਿਪੋਰਟ ਲੈਣਗੇ।ਜਾਣਕਾਰੀ ਮੁਤਾਬਕ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਿਸ ਵੈਰੀਫਿਕੇਸ਼ਨ, ਅੱਖਾਂ ਦੇ ਟੈਸਟ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਹੋਵੇਗਾ। ਇਹ ਰਿਪੋਰਟ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਹਰ ਸਕੂਲ ਦਾ ਨਿਰੀਖਣ ਕਰਨਗੇ। ਜੇ ਕੋਈ ਅਣਗਹਿਲੀ ਹੁੰਦੀ ਹੈ ਤਾਂ ਸਕੂਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। ਜੇ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀਸੀ ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਕਾਰਵਾਈ ਕਰਨਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟ ਵੀ ਮੰਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8...

41 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼, ਅਮਰੀਕਾ ਨੇ ਕੀਤਾ ਡੀਪੋਰਟ

ਲਾਲੜੂ ਦੇ  ਨੇੜੇ ਪਿੰਡ ਜੜੌਤ ਦਾ 22 ਸਾਲਾ ਨੌਜਵਾਨ ਪ੍ਰਦੀਪ ਵੀ ਉਨ੍ਹਾਂ ਭਾਰਤੀਆਂ ’ਚ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...