May 1, 2026, 10:42 am
----------- Advertisement -----------
HomeNewsBreaking Newsਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਇੱਕ ਹੋਰ ਸੀਨੀਅਰ ਲੀਡਰ ਨੇ...

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਉਸ ਵੇਲੇ ਵੱਡਾ ਬਿਖੇੜਾ ਖੜ੍ਹਾ ਹੋ ਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਮੱਖਣ ਬਰਾੜ ਨੇ ਸੋਸ਼ਲ ਮੀਡੀਆ ’ਤੇ ਇੱਕ ਲੰਬੀ ਪੋਸਟ ਸਾਂਝੀ ਕਰਦਿਆਂ ਪਾਰਟੀ ਲੀਡਰਸ਼ਿਪ ਵਿਰੁੱਧ ਬੇਹੱਦ ਤਿੱਖੇ ਸਵਾਲ ਖੜ੍ਹੇ ਕੀਤੇ ਹਨ।

ਏਜੰਸੀਆਂ ਦੀ ਸਾਜ਼ਿਸ਼ ਦਾ ਦਾਅਵਾ

ਮੱਖਣ ਬਰਾੜ ਨੇ ਇਲਜ਼ਾਮ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂ ’ਤੇ ਕੌਮ ਨੂੰ ਭਾਵੁਕ ਕਰਕੇ ਇਕ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਦਾ ਮਕਸਦ ਪੰਥ ਦੀ ਮਾਂ ਜਥੇਬੰਦੀ (ਸ਼੍ਰੋਮਣੀ ਅਕਾਲੀ ਦਲ) ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਪਿੱਛੇ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦਾ ਹੱਥ ਹੈ। ਮਨਪ੍ਰੀਤ ਇਆਲੀ ਅਤੇ ਗਿਆਨੀ ਹਰਪ੍ਰੀਤ ਸਿੰਘ ’ਤੇ ਨਿਸ਼ਾਨਾ

ਬਰਾੜ ਨੇ ਮਨਪ੍ਰੀਤ ਸਿੰਘ ਇਆਲੀ ‘ਤੇ ਵਪਾਰਕ ਹਿੱਤਾਂ ਲਈ ਸਰਕਾਰ ਨਾਲ ਮਿਲੇ ਹੋਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਆਲੀ ਸਿਰਫ਼ ਅਕਾਲੀ ਦਲ ਖ਼ਿਲਾਫ਼ ਬੋਲਦੇ ਹਨ ਪਰ ਸਰਕਾਰ ਵਿਰੁੱਧ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਆਲੀ ਨੂੰ ਡਿਪਟੀ ਸੀ.ਐੱਮ. ਬਣਨ ਦੀ ਪੇਸ਼ਕਸ਼ ਵੀ ਆਈ ਸੀ। ਇਸੇ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਇਸ਼ਾਰੇ ’ਤੇ ਪੰਥਕ ਜਮਾਤ ਨੂੰ ਖ਼ਤਮ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰ ਰਹੇ ਹਨ।

ਮੱਖਣ ਬਰਾੜ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਹ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲੀ ਇਸ ਸਾਜ਼ਿਸ਼ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਹੁਣ ਇਸ ਦੀ ਇਜਾਜ਼ਤ ਨਹੀਂ ਦਿੰਦੀ, ਇਸ ਲਈ ਉਹ ਪਾਰਟੀ ਛੱਡ ਰਹੇ ਹਨ ਅਤੇ ਜਲਦੀ ਹੀ ਪੰਥ ਦੀ ਕਚਹਿਰੀ ਵਿੱਚ ਹੋਰ ਸੱਚ ਸਾਹਮਣੇ ਰੱਖਣਗੇ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...