November 26, 2026, 11:17 am
----------- Advertisement -----------

Published on

----------- Advertisement -----------

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਥਾਣਾ ਡਿਵੀਜ਼ਨ ਨੰਬਰ 4 ਨਾਲ ਸਬੰਧਤ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਰਿੰਦਰ ਥਾਪਰ ਪੁੱਤਰ ਜੋਗਿੰਦਰਪਾਲ, ਦੀਪਕ ਰਾਣਾ ਪੁੱਤਰ ਜੋਗਿੰਦਰਪਾਲ, ਦੋਵੇਂ ਵਾਸੀ ਮੁਹੱਲਾ ਮਖਦੂਮਪੁਰਾ, ਯਸ਼ਪਾਲ ਬਜਾਜ ਪੁੱਤਰ ਸਤਪਾਲ ਵਾਸੀ ਉੱਚਾ ਸੁਰਾਜਗੰਜ, ਰਾਹੁਲ ਪੁੱਤਰ ਵਿਕਰਮ ਵਾਸੀ ਮਖਦੂਮਪੁਰਾ, ਗੁਰਦੀਪ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ਨਿਊ ਸੁਰਾਜਗੰਜ ਤੇ ਗੁੜੀਆ ਪੁੱਤਰੀ ਤਰਸੇਮ ਲਾਲ ਵਾਸੀ ਰਾਜ ਨਗਰ, ਜਲੰਧਰ ਵਜੋਂ ਹੋਈ ਹੈ। ਕੀ ਸੀ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ 24 ਨਵੰਬਰ 2026 ਨੂੰ ਪੁਲਿਸ ਕੰਟਰੋਲ ਰੂਮ ਰਾਹੀਂ ਥਾਣਾ ਡਿਵੀਜ਼ਨ ਨੰਬਰ 4 ਨੂੰ ਮਖਦੂਮਪੁਰਾ ਇਲਾਕੇ ‘ਚ ਝਗੜੇ ਦੀ ਸੂਚਨਾ ਮਿਲੀ ਸੀ। ਜਦੋਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਲੱਕੀ ਠਾਕੁਰ ‘ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ‘ਚ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

16 ਸਾਲਾ ਪੁੱਤਰ ਦੀ ਸੰਗਤ ਨੂੰ ਲੈ ਕੇ ਚੱਲ ਰਹੀ ਸੀ ਰੰਜਿਸ਼

ਪੁਲਿਸ ਦੀ ਮੁੱਢਲੀ ਜਾਂਚ ਤੇ ਸ਼ਿਕਾਇਤਕਰਤਾ ਦੇ ਬਿਆਨਾਂ ਮੁਤਾਬਕ ਇਸ ਕਤਲ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਵਿਵਾਦ ਦੀ ਜੜ੍ਹ ਲੱਕੀ ਠਾਕੁਰ ਦੇ 16 ਸਾਲਾ ਪੁੱਤਰ ਦੀ ਮੁਲਜ਼ਮ ਨਰਿੰਦਰ ਥਾਪਰ ਦੇ ਪੁੱਤਰਾਂ ਨਾਲ ਦੋਸਤੀ ਤੇ ਸੰਗਤ (ਉੱਠਣ-ਬੈਠਣ) ਨੂੰ ਲੈ ਕੇ ਚੱਲ ਰਹੀ ਤਕਰਾਰ ਸੀ। ਦੋਵਾਂ ਧਿਰਾਂ ਵਿਚਾਲੇ ਇਸ ਗੱਲ ਨੂੰ ਲੈ ਕੇ ਤਣਾਅ ਬਣਿਆ ਹੋਇਆ ਸੀ।

ਇਸੇ ਰੰਜਿਸ਼ ਕਾਰਨ ਲੱਕੀ ਠਾਕੁਰ ‘ਤੇ ਹਮਲਾ ਕੀਤਾ ਗਿਆ ਤੇ ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਨੇ ਨਰਿੰਦਰ ਥਾਪਰ ‘ਤੇ ਹਮਲੇ ਲਈ ਉਕਸਾਉਣ ਤੇ ਮੁਲਜ਼ਮਾਂ ਨੂੰ ਭੱਜਣ ‘ਚ ਮਦਦ ਕਰਨ ਦੇ ਵੀ ਇਲਜ਼ਾਮ ਲਗਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...