November 16, 2026, 5:26 pm
----------- Advertisement -----------
HomeNewsBreaking Newsਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ, ਅਦਾਕਾਰ ਮਲਕੀਤ ਰੌਣੀ...

ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ, ਅਦਾਕਾਰ ਮਲਕੀਤ ਰੌਣੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ ?

Published on

----------- Advertisement -----------

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ।

ਅਦਾਕਾਰ ਮਲਕੀਤ ਸਿੰਘ ਰੌਣੀ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਸੰਬੰਧ ਵਿੱਚ ਇੱਕ ਅਹਿਮ ਸੁਨੇਹਾ ਜਾਰੀ ਕੀਤਾ ਹੈ। ਰਾਜਵੀਰ ਦਾ ਹਾਲ ਹੀ ਵਿੱਚ ਇੱਕ ਹਾਦਸੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮਲਕੀਤ ਸਿੰਘ ਨੇ ਦੱਸਿਆ ਕਿ ਕੰਵਰ ਗਰੇਵਾਲ, ਜਸਬੀਰ ਜੱਟ ਅਤੇ ਰਨਜੀਤ ਬਾਵਾ ਵਰਗੇ ਕਲਾਕਾਰਾਂ ਨੇ ਵੀਡੀਓ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਰਾਜਵੀਰ ਰਿਕਵਰ ਕਰ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਅਫਵਾਹਾਂ, ਜਿਵੇਂ ਕਿ ਰਾਜਵੀਰ ਦੀ ਮੌਤ ਦੀਆਂ ਖਬਰਾਂ ਜਾਂ “ਆਰਆਈਪੀ” ਵਰਗੇ ਸੁਨੇਹੇ, ਨਾ ਫੈਲਾਉਣ, ਕਿਉਂਕਿ ਇਹ ਰਾਜਵੀਰ ਦੇ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ। ਮਿਲਕੀਤ ਨੇ ਸਾਰਿਆਂ ਨੂੰ ਰਾਜਵੀਰ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਅਤੇ ਦੁਆਵਾਂ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਵੀਰ, ਜੋ ਇੱਕ ਪਿਆਰਾ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਹੈ, ਜਲਦੀ ਠੀਕ ਹੋ ਕੇ ਆਪਣੇ ਪਰਿਵਾਰ ਕੋਲ ਪਰਤੇ। ਉਨ੍ਹਾਂ ਨੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਕਾਰਾਤਮਕ ਸਮਰਥਨ ਦੇਣ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਰਾਜਵੀਰ ਜਵੰਦਾ ਬੱਦੀ ਦੇ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਤੋਂ ਬਾਅਦ ਕਰੀਬ 1.45 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਵੱਲੋਂ ਦੱਸਿਆ ਗਿਆ ਸੀ ਕਿ ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗੀ ਹੈ। ਇਸ ਤੋਂ ਬਾਅਦ ਲਗਾਤਾਰ ਵੱਡੀ ਗਿਣਤੀ ਗਾਇਕ ਹਸਪਤਾਲ ਵਿੱਚ ਉਸਦਾ ਪਤਾ ਲੈਣ ਲਈ ਪਹੁੰਚ ਰਹੇ ਸਨ। ਲੋਕਾਂ ਵੱਲੋਂ ਉਸਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...