ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 30 ਜਨਵਰੀ ਨੂੰ ਯਾਤਰਾ ਦੀ ਸਮਾਪਤੀ ’ਤੇ ਸ੍ਰੀਨਗਰ ’ਚ ਹੋਣ ਵਾਲੇ ਸਮਾਗਮ ’ਚ ਪਹੁੰਚਣ ਦੀ ਬੇਨਤੀ ਕੀਤੀ ਹੈ।ਅਜਿਹਾ ਵਿਰੋਧੀ ਧਿਰਾਂ ਦੀ ਏਕਤਾ ਲਈ ਕੀਤਾ ਗਿਆ ਹੈ ਤਾਂ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਖ਼ਿਲਾਫ਼ ਸ਼ਕਤੀਸ਼ਾਲੀ ਗੱਠਜੋੜ ਖੜ੍ਹਾ ਕੀਤਾ ਜਾ ਸਕੇ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਿਚ ਨਹੀਂ ਬੁਲਾਇਆ ਗਿਆ ਕਿਉਂਕਿ ਉਹ ਉਨ੍ਹਾਂ ਦੀ ਵਿਚਾਰਧਾਰਾ ਵਾਲੀ ਪਾਰਟੀ ਨਹੀਂ ਹੈ। ਰਮੇਸ਼ ਨੇ ਕਿਹਾ ਕਿ 30 ਜਨਵਰੀ ਨੂੰ ਮਹਾਤਮਾ ਗਾਂਧੀ ਦਾ 75ਵਾਂ ਬਲੀਦਾਨ ਦਿਵਸ ਹੈ ਅਤੇ ਇਸ ਮੌਕੇ ਸਾਰਿਆਂ ਦਾ ਇਕ ਮੰਚ ’ਤੇ ਆਉਣਾ ਜ਼ਰੂਰੀ ਹੈ।












