November 14, 2026, 9:02 pm
----------- Advertisement -----------
HomeNewsBreaking Newsਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ...

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

Published on

----------- Advertisement -----------

*ਚੰਡੀਗੜ੍ਹ, 17 ਮਈ , 2026*ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਵਿਸਤ੍ਰਿਤ ਪੱਤਰ ਲਿਖ ਕੇ ਚੱਲ ਰਹੇ ਵਿਸ਼ੇਸ਼ ਗੰਭੀਰ ਸੁਧਾਰ (ਐਸਆਈਆਰ) ਅਭਿਆਸ ਅਤੇ ਪੰਜਾਬ ਦੇ ਅਸਲ ਵੋਟਰਾਂ, ਖਾਸ ਕਰਕੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ (ਐਨਆਰਆਈ) ਪੰਜਾਬੀ ਭਾਈਚਾਰੇ ‘ਤੇ ਇਸ ਦੇ ਸੰਭਾਵੀ ਪ੍ਰਭਾਵ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਕੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਐਸਆਈਆਰ ਅਭਿਆਸ ਚਲਾਇਆ ਜਾ ਰਿਹਾ ਹੈ, ਉਹ ਇਸਦੀ ਪਾਰਦਰਸ਼ਤਾ ਅਤੇ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਜਿਹੇ ਹੀ ਅਭਿਆਸਾਂ ਦੌਰਾਨ ਬਿਹਾਰ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਵਿੱਚ ਵੱਡੇ ਪੱਧਰ ‘ਤੇ ਵੋਟਰਾਂ ਦੇ ਨਾਮ ਕੱਟੇ ਜਾਣ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਵੋਟਰ ਹੇਰਾਫੇਰੀ ਦਾ ਅਗਲਾ ਨਿਸ਼ਾਨਾ ਨਹੀਂ ਬਣਨ ਦਿੱਤਾ ਜਾ ਸਕਦਾ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਵਾਰ-ਵਾਰ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਉਸ ਦੀ ਰਾਜਨੀਤੀ ਦਾ ਸਮਰਥਨ ਨਹੀਂ ਕਰਦੀਆਂ। ਕੰਗ ਨੇ ਕਿਹਾ ਕਿ ਪਹਿਲਾਂ ਪੰਜਾਬ ਅਤੇ ਕਿਸਾਨਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਗਿਆ। ਹੁਣ, ਵੋਟਰ ਵੈਰੀਫਿਕੇਸ਼ਨ ਦੀ ਆੜ ਵਿੱਚ, ਅਸਲ ਪੰਜਾਬੀ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚੋਂ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਚੋਣ ਕਮਿਸ਼ਨ ਨੂੰ ਲਿਖੇ ਆਪਣੇ ਪੱਤਰ ਵਿੱਚ, ਕੰਗ ਨੇ ਪੰਜਾਬ ਦੇ ਲੱਖਾਂ ਪ੍ਰਵਾਸੀ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਉਜਾਗਰ ਕੀਤਾ, ਜੋ ਆਪਣੀ ਮਾਤ ਭੂਮੀ ਨਾਲ ਮਜ਼ਬੂਤ ਭਾਵਨਾਤਮਕ, ਆਰਥਿਕ ਅਤੇ ਲੋਕਤੰਤਰੀ ਸਾਂਝ ਰੱਖਦੇ ਹਨ। ਉਨ੍ਹਾਂ ਇਸ਼ਾਰਾ ਕੀਤਾ ਕਿ ਸਖ਼ਤ ਸਮਾਂ-ਸੀਮਾ, ਸਰੀਰਕ ਤੌਰ ‘ਤੇ ਹਾਜ਼ਰ ਹੋ ਕੇ ਪੜਤਾਲ ਕਰਵਾਉਣ ਦੀਆਂ ਸ਼ਰਤਾਂ ਅਤੇ ਪ੍ਰਕਿਰਿਆਤਮਕ ਰੁਕਾਵਟਾਂ ਦੇ ਕਾਰਨ ਵਿਦੇਸ਼ਾਂ ਵਿੱਚ ਰਹਿ ਰਹੇ ਅਸਲ ਵੋਟਰਾਂ ਦੇ ਨਾਮ ਗਲਤ ਤਰੀਕੇ ਨਾਲ ਕੱਟੇ ਜਾ ਸਕਦੇ ਹਨ।

ਆਪ ਐਮਪੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਐਸਆਈਆਰ ਅਭਿਆਸ ਦੌਰਾਨ ਵਿਹਾਰਕ ਅਤੇ ਐਨਆਰਆਈ -ਅਨੁਕੂਲ ਪ੍ਰਣਾਲੀ ਸ਼ੁਰੂ ਕਰੇ। ਉਨ੍ਹਾਂ ਨੇ ਵਿਦੇਸ਼ੀ ਵੋਟਰਾਂ ਲਈ ਆਨਲਾਈਨ ਅਤੇ ਡਿਜੀਟਲ ਵੈਰੀਫਿਕੇਸ਼ਨ ਸਹੂਲਤਾਂ, ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਲਚਕਦਾਰ ਸਮਾਂ-ਸੀਮਾ, ਭਾਰਤੀ ਦੂਤਾਵਾਸਾਂ ਅਤੇ ਕੌਂਸਲੇਟਾਂ ਰਾਹੀਂ ਪੜਤਾਲ ਸਹਾਇਤਾ, ਵਿਸ਼ੇਸ਼ ਸ਼ਿਕਾਇਤ ਨਿਵਾਰਣ ਪ੍ਰਣਾਲੀ, ਅਤੇ ਅਸਥਾਈ ਤੌਰ ‘ਤੇ ਦੇਸ਼ ਤੋਂ ਬਾਹਰ ਹੋਣ ਕਾਰਨ ਪੁਰਾਣੇ ਵੋਟਰਾਂ ਦੇ ਨਾਮ ਕੱਟੇ ਜਾਣ ਤੋਂ ਬਚਾਉਣ ਲਈ ਸੁਰੱਖਿਆ ਉਪਾਵਾਂ ਦੀ ਤਜਵੀਜ਼ ਰੱਖੀ।

ਕੰਗ ਨੇ ਇਹ ਸਵਾਲ ਵੀ ਉਠਾਇਆ ਕਿ ਕੁਝ ਹੋਰਨਾਂ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਲਗਭਗ ਇੱਕੋ ਸਮੇਂ ਚੋਣਾਂ ਹੋਣ ਦੇ ਬਾਵਜੂਦ, ਪੰਜਾਬ ਨੂੰ ਸਖ਼ਤ ਵੈਰੀਫਿਕੇਸ਼ਨ ਸ਼ਡਿਊਲ ਦੇ ਅਧੀਨ ਕਿਉਂ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ‘ਚੋਣਵੇਂ ਦਬਾਅ’ ਨੂੰ ਸ਼ੱਕੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ।

ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਨਾਗਰਿਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕੰਗ ਨੇ ਸਮੂਹਿਕ ਯਤਨਾਂ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਵੀ ਅਸਲ ਪੰਜਾਬੀ ਵੋਟਰ ਦਾ ਨਾਮ ਸੂਚੀ ਵਿੱਚੋਂ ਨਾ ਹਟਾਇਆ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਲੋਕਤੰਤਰ ਅਤੇ ਇਨਸਾਫ਼ ਲਈ ਖੜ੍ਹਾ ਰਿਹਾ ਹੈ। ਪੰਜਾਬੀ ਆਪਣੇ ਲੋਕਤੰਤਰੀ ਅਧਿਕਾਰਾਂ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।

ਕੰਗ ਨੇ ਦੁਹਰਾਇਆ ਕਿ ‘ਆਪ’ ਪੰਜਾਬ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਕਿਸੇ ਵੀ ਕਦਮ ਦਾ ਜ਼ੋਰਦਾਰ ਵਿਰੋਧ ਕਰੇਗੀ ਅਤੇ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਮੁਕੰਮਲ ਪਾਰਦਰਸ਼ਤਾ ਦੀ ਮੰਗ ਕਰਦੀ ਹੈ।

—————-

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...