September 6, 2026, 4:46 am
----------- Advertisement -----------
HomeNewsBreaking Newsਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ ਅਤੇ ਦੁਪਹਿਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੀਪਿਕਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਉਸ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਕਰਮਚਾਰੀ ਤਾਇਨਾਤ ਕੀਤੇ ਅਤੇ ਪੁਲਿਸ ਕਮਿਸ਼ਨਰੇਟ ਨੇ ਦੋ ਬੰਦੂਕਧਾਰੀ ਵੀ ਮੁਹੱਈਆ ਕਰਵਾਏ। ਸੂਚਨਾ ਮਿਲਣ ’ਤੇ ਪੁਲਿਸ ਨੇ ਸੋਮਵਾਰ ਰਾਤ ਨੂੰ ਪਟਿਆਲਾ ਤੋਂ ਰਮਨਦੀਪ ਨੂੰ ਹਿਰਾਸਤ ਵਿੱਚ ਲਿਆ। ਦੀਪਿਕਾ ਨੇ ਇਸ ਘਟਨਾ ਤੋਂ ਬਾਅਦ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ ਅਤੇ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ।
ਦਰਅਸਲ, ਅੰਮ੍ਰਿਤਪਾਲ ਮੇਹਰੋਂ ਨੇ ਦੋਹਰੇ ਅਰਥਾਂ ਵਾਲੀ ਸਮੱਗਰੀ ਕਾਰਨ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ, ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਉਸਨੂੰ ਇੱਕ ਧਮਕੀ ਭਰਿਆ ਈਮੇਲ ਵੀ ਭੇਜਿਆ ਗਿਆ ਹੈ। ਦੀਪਿਕਾ ਦੀ ਸ਼ਿਕਾਇਤ ‘ਤੇ, ਪੁਲਿਸ ਨੇ ਸਾਈਬਰ ਸੈੱਲ ਪੁਲਿਸ ਸਟੇਸ਼ਨ ਵਿੱਚ ਅੰਮ੍ਰਿਤਪਾਲ ਮੇਹਰੋਂ ਵਿਰੁੱਧ ਕੇਸ ਦਰਜ ਕੀਤਾ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ, ਅੰਮ੍ਰਿਤਪਾਲ ਸਿੰਘ ਮੇਹਰੋਂ ਨੇ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ, ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦੀ ਹਾਲਤ ਵੀ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...