September 26, 2026, 4:17 pm
----------- Advertisement -----------
HomeNewsBreaking Newsਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

Published on

----------- Advertisement -----------

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦੇ ਨੇ ਆਪਣੀ ਧੀ ਅਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਦੋਂ ਕੁੜੀ ਦੇ ਭਰਾ ਨੇ ਆਪਣੀ ਭਾਂਜੀ ਨੂੰ ਸਕੂਲ ਛੱਡਣ ਜਾਣ ਲਈ ਫੋਨ ਕੀਤੇ ਤਾਂ ਕਿਸੇ ਨੇ ਫੋਨ ਨਹੀਂ ਚੁੱਕਿਆ, ਜਿਸ ਮਗਰੋਂ ਕੁੜੀ ਦਾ ਭਰਾ ਆਪਣੀ ਭੈਣ ਦੇ ਘਰ ਪਹੁੰਚਿਆ, ਜਿਥੇ ਉਸ ਦੀ ਆਪਣੀ ਭਾਣਜੀ ਅਤੇ ਭੈਣ ਖੂਨ ਨਾਲ ਲੱਥ ਪੱਥ ਪਈਆਂ ਸੀ, ਜਿਸ ਮਗਰੋਂ ਉਸ ਨੇ ਪਹਿਲਾਂ ਘਰ ਦਾ ਤਾਲਾ ਤੋੜਿਆ ਤੇ ਮੌਕੇ ‘ਤੇ ਪੁਲਿਸ ਨੂੰ ਇਤਲਾਹ ਕੀਤੀ। ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਤਾਂ ਲੜਕੀ ਜੋਕਿ 10-12 ਸਾਲ ਦੀ ਸੀ ਅਤੇ ਉਸ ਦੀ ਮਾਂ ਦਾ ਵੀ ਕਤਲ ਹੋ ਚੁੱਕਾ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਰਾ ਨੇ ਕਿਹਾ ਕਿ ਉਸ ਦਾ ਜੀਜਾ ਨਸ਼ੇ ਦਾ ਆਦੀ ਸੀ, ਉਹ ਹਰ ਤਰ੍ਹਾਂ ਦਾ ਨਸ਼ਾ ਕਰਦਾ ਸੀ, ਜਿਸ ਕਰਕੇ ਘਰ ਵਿੱਚ ਅਕਸਰ ਲੜਾਈ ਰਹਿੰਦੀ ਸੀ। ਉਹ ਖੁਦ ਰੋਜ਼ ਆਪਣੀ ਭਾਣਜੀ ਨੂੰ ਸਕੂਲ ਛੱਡਣ ਜਾਂਦਾ ਹੈ। ਰੋਜ਼ਾਨਾ ਵਾਂਗ ਅੱਜ ਵੀ ਫੋਨ ਕੀਤਾ ਪਰ ਕਿਸੇ ਨੇ ਫੋਨ ਨਾ ਚੁੱਕਿਆ ਤਾਂ ਉਸ ਨੇ ਘਰ ਆ ਕੇ ਵੇਖਿਆ ਤਾਂ ਦੋਵਾਂ ਦੀਆਂ ਮ੍ਰਿਤਕ ਦੇਹਾਂ ਪਈਆਂ ਸਨ, ਜਦਕਿ ਜੀਜਾ ਫਰਾਰ ਹੋ ਚੁੱਕਾ ਸੀ।

ਮੌਕੇ ‘ਤੇ ਪਹੁੰਚੇ ਐਸਐਚਓ ਸਿਵਲ ਲਾਈਨ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਫਰੈਂਡਸ ਕਾਲੋਨੀ ਵਿੱਚ ਕੋਈ ਵਾਰਦਾਤ ਹੋਈ ਤੇ ਉਹਨਾਂ ਨੇ ਆ ਕੇ ਦੇਖਿਆ ਤੇ ਦੋਵਾਂ ਮਾਵਾਂ-ਧੀਆਂ ਦਾ ਹੀ ਕਤਲ ਹੋ ਚੁੱਕਾ ਹੈ। ਐਸਐਚਓ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਮਗਰੋਂ ਬਣਦੀ ਕਾਰਵਾਈ ਕੀਤੀ ਜਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...

SGPC ਜਾਂਚ ਕਮੇਟੀ ’ਤੇ ਬਲਤੇਜ ਪੰਨੂ ਦੇ ਸਵਾਲ, ਕਿਹਾ—“ਮਾਮਲਾ ਠੰਡਾ ਕਰਨ ਦੀ ਕੋਸ਼ਿਸ਼, ਸਵਾਲ ਖ਼ਤਮ ਨਹੀਂ ਹੋਣਗੇ”

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...