October 22, 2026, 12:07 pm
----------- Advertisement -----------
HomeNewsBreaking Newsਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Published on

----------- Advertisement -----------

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਇਸ ਵਾਰਦਾਤ ਨੇ ਇਲਾਕੇ ਵਿਚ ਸਨਸਨੀ ਫੈਲਾਅ ਦਿੱਤੀ ਹੈ। ਘਟਨਾ ਦੇ ਪਿੱਛੇ ਕੀ ਕਾਰਨ ਹਨ ਅਤੇ ਹਮਲਾਵਰ ਕੌਣ ਸਨ, ਇਸ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਨੌਸ਼ਹਿਰਾ ਪੰਨੂਆਂ ਦੇ ਅੱਡੇ ’ਤੇ ਸਥਿਤ ਇਕ ਸੈਲੂਨ ਵਿਚ ਵਾਲ ਕਟਵਾਉਣ ਲਈ ਆਇਆ ਹੋਇਆ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਮਾਮਲੇ ਨੂੰ ਇਸ ਕਰਕੇ ਵੀ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਦਾ ਨਾਂ ਨੌਸ਼ਹਿਰਾ ਪੰਨੂੰਆਂ ਵਿਖੇ ਹੀ ਏਐੱਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ’ਚ ਸਾਹਮਣੇ ਆਇਆ ਸੀ। ਮਨਪ੍ਰੀਤ ਸਿੰਘ ’ਤੇ ਏਐੱਸਆਈ ਇਕਬਾਲ ਸਿੰਘ ਦੀ ਰੇਕੀ ਕਰਵਾਉਣ ਦੇ ਦੋਸ਼ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਇਨ੍ਹਾਂ ਦੋਸ਼ਾਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੌਸ਼ਹਿਰਾ ਪੰਨੂਆਂ ਵਿਖੇ ਏਐੱਸਆਈ ਇਕਬਾਲ ਸਿੰਘ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਹੁਣ ਕੁਲਦੀਪ ਸਿੰਘ ਦੇ ਕਤਲ ਤੋਂ ਬਾਅਦ ਏਐੱਸਆਈ ਇਕਬਾਲ ਸਿੰਘ ਦੇ ਪੁੱਤਰ ਕੋਮਲ ਪੰਨੂ ਅਤੇ ਸੱਤਾ ਨੌਸ਼ਹਿਰਾ ਦੇ ਨਾਂ ਵੀ ਇਸ ਘਟਨਾਕ੍ਰਮ ਦੇ ਸੰਦਰਭ ਵਿਚ ਚਰਚਾ ‘ਚ ਆ ਰਹੇ ਹਨ ਅਤੇ ਉਨ੍ਹਾਂ ’ਤੇ ਸ਼ੱਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਦੀ ਇਸ ਤਾਜ਼ਾ ਕਤਲ ਦੀ ਵਾਰਦਾਤ ਵਿਚ ਸ਼ਮੂਲੀਅਤ ਬਾਰੇ ਕੋਈ ਪੁਸ਼ਟੀਸ਼ੁਦਾ ਜਾਣਕਾਰੀ ਉਪਲਬਧ ਨਹੀਂ ਹੈ। ਪੁਲਿਸ ਦੀ ਜਾਂਚ ਅਤੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਹੋ ਸਕੇਗੀ। ਨੌਸ਼ਹਿਰਾ ਪੰਨੂਆਂ ਵਿਚ ਲਗਾਤਾਰ ਸਾਹਮਣੇ ਆ ਰਹੀਆਂ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਨੇ ਇਲਾਕੇ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...