June 25, 2026, 8:24 am
----------- Advertisement -----------
HomeNewsLatest Newsਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 10 ਮਾਰਚ ਨੂੰ ਆਵੇਗਾ ਫੈਸਲਾ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 10 ਮਾਰਚ ਨੂੰ ਆਵੇਗਾ ਫੈਸਲਾ

Published on

----------- Advertisement -----------

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅੱਜ ਯਾਨੀ ਸ਼ਨੀਵਾਰ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਸੀਬੀਆਈ ਨੇ ਉਸ ਦੀ 3 ਦਿਨ ਹੋਰ ਹਿਰਾਸਤ ਦੀ ਮੰਗ ਕੀਤੀ। ਰਿਮਾਂਡ ਵਧਾਉਣ ਦੀ ਮੰਗ ‘ਤੇ ਅਦਾਲਤ ਕੁਝ ਦੇਰ ‘ਚ ਆਪਣਾ ਫੈਸਲਾ ਸੁਣਾ ਦੇਵੇਗੀ। ਦੱਸ ਦਈਏ ਕਿ 26 ਫਰਵਰੀ ਨੂੰ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ 27 ਫਰਵਰੀ ਨੂੰ ਅਦਾਲਤ ਨੇ ਸਿਸੋਦੀਆ ਨੂੰ 5 ਦਿਨਾਂ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ, ਜੋ ਸਮਾਂ ਅੱਜ (4 ਮਾਰਚ) ਨੂੰ ਪੂਰਾ ਹੋ ਗਿਆ ਹੈ। ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪੁਲੀਸ, ਰੈਪਿਡ ਐਕਸ਼ਨ ਫੋਰਸ ਅਤੇ ਸੀਆਰਪੀਐਫ ਤਾਇਨਾਤ ਕਰ ਦਿੱਤੀ ਗਈ।
ਇਸ ਦੇ ਨਾਲ ਹੀ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 10 ਮਾਰਚ ਨੂੰ ਆਵੇਗਾ। ਦੱਸ ਦਈਏ ਸ਼ੁੱਕਰਵਾਰ ਨੂੰ ਸਿਸੋਦੀਆ ਨੇ ਹੇਠਲੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਉਨ੍ਹਾਂ ਲਿਖਿਆ ਸੀ ਕਿ ਉਨ੍ਹਾਂ ਨੇ ਸੀਬੀਆਈ ਜਾਂਚ ਵਿੱਚ ਸਹਿਯੋਗ ਕੀਤਾ ਹੈ। ਜਦੋਂ ਵੀ ਉਨ੍ਹਾਂ ਨੂੰ ਬੁਲਾਇਆ ਗਿਆ ਹੈ, ਉਹ ਗਏ ਹਨ। ਉਨ੍ਹਾਂ ਨੇ ਦਲੀਲ ਦਿੱਤੀ ਕਿ ਹੁਣ ਉਸ ਨੂੰ ਹਿਰਾਸਤ ਵਿਚ ਰੱਖਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ ਕਿਉਂਕਿ ਸਾਰੀ ਰਿਕਵਰੀ ਸੀਬੀਆਈ ਨੇ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...