ਲੁਧਿਆਣਾ ‘ਚ ਹੋਏ ਧਮਾਕੇ ਨੇ ਪੂਰੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਜਿੱਥੇ ਲੋਕਾਂ ਦੇ ਮਨ ‘ਚ ਦਹਿਸ਼ਤ ਪੈਦਾ ਹੋ ਗਈ ਹੈ। ਉੱਥੇ ਹੀ ਸਿਆਸਤਦਾਨਾਂ ਵਲੋਂ ਚੰਨੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਇਸ ਮਾਮਲੇ ‘ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ-”ਲੁਧਿਆਣਾ ਬੰਬ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ।ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਤੋਂ ਬਹੁਤ ਦੁਖੀ ਹਾਂ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਵਿੱਚ ਹਰ ਪੱਖ ਤੋਂ ਅਸਫਲ ਰਹੀ ਹੈ”
----------- Advertisement -----------
ਲੁਧਿਆਣਾ ਧਮਾਕੇ ‘ਤੇ ਮਨਜਿੰਦਰ ਸਿਰਸਾ ਚੰਨੀ ਹੋਏ ਤੱਤੇ, ਕਹਿ ਵੱਡੀ ਗੱਲ
Published on
----------- Advertisement -----------












