November 14, 2026, 2:46 pm
----------- Advertisement -----------
HomeNewsLatest NewsNIA ਦੇ ਰੋਕਣ ਤੋਂ ਬਾਅਦ ਮਨਕੀਰਤ ਔਲਖ ਨੇ FANS ਨੂੰ ਕਿਹਾ Sorry...

NIA ਦੇ ਰੋਕਣ ਤੋਂ ਬਾਅਦ ਮਨਕੀਰਤ ਔਲਖ ਨੇ FANS ਨੂੰ ਕਿਹਾ Sorry ! ਸਾਂਝੀ ਕੀਤੀ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਰੋਕੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਸੋਸ਼ਲ ਮੀਡਿਆ ‘ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਨੇ ਦੁਬਈ ‘ਚ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ ਉਡਾਣ ਨਾ ਭਰਨ ਦਾ ਕਾਰਨ ਤਾਂ ਸਪੱਸ਼ਟ ਨਹੀਂ ਕੀਤਾ ਪਰ ਤਕਨੀਕੀ ਕਾਰਨ ਦੱਸਦਿਆਂ ਇਸ ਤੋਂ ਪੱਲਾ ਝਾੜ ਲਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਇਸ ਸ਼ੋਅ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰਨਗੇ।

ਜ਼ਿਕਰਯੋਗ ਹੈ ਕਿ ਭਾਰਤ ਦੀ ਜਾਂਚ ਏਜੰਸੀ NIA ਨੇ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ। ਉਹ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ। ਇਸ ਘਟਨਾ ਤੋਂ ਬਾਅਦ ਨਾ ਤਾਂ ਮਨਕੀਰਤ ਅਤੇ ਨਾ ਹੀ ਐਨਆਈਏ ਨੇ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਐਨਆਈਏ ਨੇ ਮਨਕੀਰਤ ਨੂੰ ਕਿਉਂ ਰੋਕਿਆ ਅਤੇ ਕਿਸ ਮਾਮਲੇ ਵਿੱਚ ਉਸ ਤੋਂ ਪੁੱਛ-ਪੜਤਾਲ ਕੀਤੀ ਗਈ, ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋਇਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ NIA ਪਹਿਲਾਂ ਹੀ ਮਨਕੀਰਤ ਤੋਂ ਪੁੱਛਗਿੱਛ ਕਰ ਚੁੱਕੀ ਹੈ। ਦੂਜੇ ਪਾਸੇ ਮਨਕੀਰਤ ਉਹੀ ਗਾਇਕ ਹੈ ਜਿਸ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੱਕ ਜ਼ਾਹਰ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....