November 16, 2026, 4:03 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ:...

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

Published on

----------- Advertisement -----------

*ਚੰਡੀਗੜ੍ਹ, 19 ਜਨਵਰੀ 2026*:ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ ‘ਤੇ 22 ਤਰੀਕ ਨੂੰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ.ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਕਿਸੇ ਵੀ ਪੜਾਅ ‘ਤੇ ਇੱਕ ਰੁਪਿਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਸ਼ਿਕਾਇਤਾਂ ਮਿਲੀਆਂ ਸਨ, ਜਿੱਥੇ ਕੁਝ ਵਿਅਕਤੀ ਹੈਲਥ ਕਾਰਡ ਬਣਾਉਣ ਦੇ ਬਦਲੇ ਲੋਕਾਂ ਤੋਂ 50 ਰੁਪਏ ਨਾਜਾਇਜ਼ ਵਸੂਲ ਰਹੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਥ ਕਲੱਬ ਦੇ ਵਲੰਟੀਅਰ ਟੋਕਨ ਵੰਡਣ ਲਈ ਘਰ-ਘਰ ਜਾਣਗੇ। ਨਾਗਰਿਕਾਂ ਨੂੰ ਆਪਣੇ ਕਾਰਡ ਬਿਲਕੁਲ ਮੁਫ਼ਤ ਬਣਵਾਉਣ ਲਈ ਟੋਕਨ ਦੇ ਨਾਲ ਆਪਣੇ ਆਧਾਰ ਕਾਰਡ ਅਤੇ ਵੋਟਰ ਆਈਡੀ ਸਮੇਤ ਨਿਰਧਾਰਤ ਕੇਂਦਰਾਂ ‘ਤੇ ਜਾਣਾ ਹੋਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਭਲਾਈ ਸਕੀਮਾਂ ਦੇ ਨਾਂ ‘ਤੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਭਰੋਸਾ ਦਿੱਤਾ ਕਿ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਲਈ ਵਚਨਬੱਧ ਹੈ। ਇਹ ਸਕੀਮ ਲੋਕਾਂ ਲਈ ਹੈ ਅਤੇ ਇਹ ਸਾਰਿਆਂ ਲਈ ਮੁਫ਼ਤ ਅਤੇ ਪਹੁੰਚਯੋਗ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...