July 29, 2026, 9:13 am
----------- Advertisement -----------
HomeNewsLatest Newsਹੁਣ ਹਾਈਕੋਰਟ 'ਤੇ ਵਿਵਾਦ: CM ਖੱਟਰ ਦੇ ਦਾਅਵੇ 'ਤੇ ਕਾਂਗਰਸ ਨੇ ਮੰਗਿਆ...

ਹੁਣ ਹਾਈਕੋਰਟ ‘ਤੇ ਵਿਵਾਦ: CM ਖੱਟਰ ਦੇ ਦਾਅਵੇ ‘ਤੇ ਕਾਂਗਰਸ ਨੇ ਮੰਗਿਆ ਮਾਨ ਤੋਂ ਸਪਸ਼ਟੀਕਰਨ

Published on

----------- Advertisement -----------

ਚੰਡੀਗੜ੍ਹ ਅਤੇ ਐਸਵਾਈਐਲ ਨਹਿਰ ਤੋਂ ਬਾਅਦ ਹੁਣ ਹਾਈਕੋਰਟ ਨੂੰ ਲੈ ਕੇ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੀਤੇ ਗਏ ਦਾਅਵੇ ਤੋਂ ਬਾਅਦ ਉੱਠਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਨਿਊ ਚੰਡੀਗੜ੍ਹ ਵਿੱਚ ਪੰਜਾਬ ਲਈ ਵੱਖਰੀ ਹਾਈ ਕੋਰਟ ਦੀ ਮੰਗ ਕੀਤੀ ਹੈ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ‘ਤੇ ਸਪੱਸ਼ਟੀਕਰਨ ਮੰਗਿਆ ਹੈ।

ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਪੱਸ਼ਟ ਕਰਨ ਕਿ ਕੀ ਉਨ੍ਹਾਂ ਨੇ ਸੱਚਮੁੱਚ ਹੀ ਨਿਊ ਚੰਡੀਗੜ੍ਹ ‘ਚ ਪੰਜਾਬ ਲਈ ਹਾਈਕੋਰਟ ਬਣਾਉਣ ਦੀ ਗੱਲ ਕੀਤੀ ਹੈ। ਜੇਕਰ ਅਜਿਹਾ ਹੈ ਤਾਂ ਇਹ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ। ਮੌਜੂਦਾ ਹਾਈ ਕੋਰਟ ਦੀ ਇਮਾਰਤ ਹੀ ਪੰਜਾਬ ਨੂੰ ਦਿੱਤੀ ਜਾਵੇ। ਚੰਡੀਗੜ੍ਹ ਸ਼ੁਰੂ ਵਿੱਚ ਪੰਜਾਬ ਦੀ ਰਾਜਧਾਨੀ ਸੀ। ਪੰਜਾਬ ਹਾਈ ਕੋਰਟ ਚੰਡੀਗੜ੍ਹ ਕਿਉਂ ਛੱਡੇਗੀ? ਇਸ ਨਾਲ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਵੀ ਕਮਜ਼ੋਰ ਹੋ ਜਾਵੇਗਾ।

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ 30 ਅਪਰੈਲ ਨੂੰ ਦਿੱਲੀ ਵਿੱਚ ਹੋਈ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸਾਂ ਦੀ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੀ ਵੱਖਰੀ ਹਾਈ ਕੋਰਟ ਦਾ ਮੁੱਦਾ ਉਠਾਇਆ ਸੀ ਅਤੇ ਇਸ ਨੂੰ ਨਿਊ ਚੰਡੀਗੜ੍ਹ ਵਿੱਚ ਸਥਾਪਤ ਕਰਨ ਦੀ ਗੱਲ ਕੀਤੀ ਸੀ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਲਈ ਵੱਖਰੀਆਂ ਹਾਈ ਕੋਰਟਾਂ ਬਣਾਈਆਂ ਜਾਣ। ਹਾਲਾਂਕਿ ਆਮ ਆਦਮੀ ਪਾਰਟੀ ਜਾਂ ਸੀਐਮ ਭਗਵੰਤ ਮਾਨ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...