July 22, 2026, 3:07 pm
----------- Advertisement -----------
HomeNewsBreaking Newsਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

Published on

----------- Advertisement -----------

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਇਸ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਥਾਣਾ ਘਨੌਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103(1) ਅਤੇ 61(2) ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਬਾਲਾ ਜ਼ਿਲ੍ਹੇ ਦੇ ਪਿੰਡ ਡੰਡਿਆਣਾ ਦੇ ਰਹਿਣ ਵਾਲੇ ਮੋਤੀ ਰਾਮ ਪੁੱਤਰ ਅਜਮੇਰ ਸਿੰਘ ਨੇ ਪਟਿਆਲਾ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਜੀਜੇ ਸੁਖਵਿੰਦਰ ਸਿੰਘ, ਜੋ ਕਿ ਪਿੰਡ ਹਰਿਮਾਜਰਾ ਦਾ ਰਹਿਣ ਵਾਲਾ ਸੀ, ਦਾ ਉਸ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੇ ਮਿਲ ਕੇ ਕਤਲ ਕਰ ਦਿੱਤਾ ਹੈ। ਸ਼ਿਕਾਇਤਕਰਤਾ ਅਨੁਸਾਰ ਸੁਖਵਿੰਦਰ ਸਿੰਘ ਦਾ ਵਿਆਹ ਕਰੀਬ 17 ਸਾਲ ਪਹਿਲਾਂ ਹਰਜੀਤ ਕੌਰ ਨਾਲ ਹੋਇਆ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਹਰਿਮਾਜਰਾ ਵਿਖੇ ਰਹਿ ਰਿਹਾ ਸੀ।

ਮੋਤੀ ਰਾਮ ਨੇ ਦੱਸਿਆ ਕਿ 20 ਜੁਲਾਈ ਨੂੰ ਉਨ੍ਹਾਂ ਨੂੰ ਇੱਕ ਰਿਸ਼ਤੇਦਾਰ ਦਾ ਫੋਨ ਆਇਆ ਕਿ ਸੁਖਵਿੰਦਰ ਸਿੰਘ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਹੈ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪੁੱਜੇ ਤਾਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ (GMCH), ਸੈਕਟਰ 32, ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਸੁਖਵਿੰਦਰ ਸਿੰਘ ਬੇਹੋਸ਼ ਸੀ ਅਤੇ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਰਜੀਤ ਕੌਰ ਦੇ ਸ਼ਿੰਦਰ ਸਿੰਘ ਨਾਮਕ ਵਿਅਕਤੀ ਨਾਲ ਨਜਾਇਜ਼ ਸੰਬੰਧ ਸਨ, ਜੋ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ। ਦੋਸ਼ ਹੈ ਕਿ 19 ਅਤੇ 20 ਜੁਲਾਈ ਦੀ ਵਿਚਕਾਰਲੀ ਰਾਤ ਨੂੰ ਹਰਜੀਤ ਕੌਰ ਅਤੇ ਸ਼ਿੰਦਰ ਸਿੰਘ ਨੇ ਸਾਜ਼ਿਸ਼ ਤਹਿਤ ਸੁਖਵਿੰਦਰ ਸਿੰਘ ਦੇ ਸਿਰ ’ਤੇ ਲੋਹੇ ਦੀ ਰੋਡ ਜਾਂ ਕਿਸੇ ਭਾਰੀ ਚੀਜ਼ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਤਨੀ ਨੇ ਮਾਮਲੇ ਨੂੰ ਦਬਾਉਣ ਲਈ ਹਸਪਤਾਲ ’ਚ ਝੂਠੀ ਕਹਾਣੀ ਘੜੀ ਕਿ ਸੁਖਵਿੰਦਰ ਸਿੰਘ ਘਰ ਦੀ ਛੱਤ ਤੋਂ ਡਿੱਗ ਕੇ ਜ਼ਖ਼ਮੀ ਹੋਇਆ ਹੈ। ਹਾਲਾਂਕਿ, ਪੁਲੀਸ ਦੀ ਮੁਢਲੀ ਜਾਂਚ ’ਚ ਛੱਤ ਤੋਂ ਡਿੱਗਣ ਦੀ ਗੱਲ ਸ਼ੱਕੀ ਪਾਈ ਗਈ, ਜਿਸ ਤੋਂ ਬਾਅਦ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...