June 12, 2026, 8:22 pm
----------- Advertisement -----------
HomeNewsBreaking Newsਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਹੋਏ ਹਾ/ਦ/ਸੇ ਦਾ ਸ਼ਿਕਾਰ

ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਹੋਏ ਹਾ/ਦ/ਸੇ ਦਾ ਸ਼ਿਕਾਰ

Published on

----------- Advertisement -----------

 ਹਰਿਆਣੇ ਦੇ ਸੋਨੀਪਤ ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 ਉੱਤੇ ਮੁਰਥਲ ਫਲਾਈਓਵਰ ਦੇ ਉੱਪਰ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਨਾਲ ਇੱਕ ਗੰਭੀਰ ਹਾਦਸਾ ਵਾਪਰਿਆ ਹੈ। ਦਿੱਲੀ ਤੋਂ ਸਮਾਲਖਾ ਹੁੰਦੇ ਹੋਏ ਪਾਣੀਪਤ ਵੱਲ ਜਾਂਦੇ ਸਮੇਂ ਉਨ੍ਹਾਂ ਦੀ ਗੱਡੀ ਨੂੰ ਪਿੱਛੇ ਤੋਂ ਆਏ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਲਜ਼ਾਮ ਹੈ ਕਿ ਇਹ ਟੱਕਰ ਜਾਣਬੁੱਝ ਕੇ ਮਾਰੀ ਗਈ। ਹਾਦਸੇ ਵਿੱਚ ਗੱਡੀ ਦੇ ਖੱਬੇ ਪਾਸੇ ਨੂੰ ਨੁਕਸਾਨ ਪਹੁੰਚਿਆ ਅਤੇ ਅੰਦਰ ਬੈਠੀ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੂੰ ਵੀ ਜ਼ੋਰ ਦਾ ਝਟਕਾ ਲੱਗਾ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ਤੇ ਥਾਣਾ ਮੁਰਥਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸ਼ਰਧਾਲੂਆਂ ਅਤੇ ਮਿਸ਼ਨ ਨਾਲ ਜੁੜੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।

ਕਰਨਲ ਹਰਵਿੰਦਰ ਸਿੰਘ ਗੁਲੇਰੀਆ (ਸੇਵਾਮੁਕਤ) ਜੋ ਸੰਤ ਨਿਰੰਕਾਰੀ ਮੰਡਲ ਵਿੱਚ ਮੁੱਖ ਸੁਰੱਖਿਆ ਅਧਿਕਾਰੀ ਦੇ ਅਹੁਦੇ ਉੱਤੇ ਤਾਇਨਾਤ ਹਨ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 1 ਜਨਵਰੀ 2026 ਦੀ ਰਾਤ ਕਰੀਬ 9:45 ਵਜੇ ਉਹ ਮਾਤਾ ਸੁਦੀਕਸ਼ਾ ਜੀ ਮਹਾਰਾਜ ਨਾਲ ਦਿੱਲੀ ਤੋਂ ਭਗਤੀ ਨਿਵਾਸ ਸਮਾਲਖਾ, ਪਾਣੀਪਤ ਲਈ ਰਵਾਨਾ ਹੋਏ ਸਨ। ਰਾਤ ਕਰੀਬ 10:13 ਵਜੇ ਜਦੋਂ ਉਨ੍ਹਾਂ ਦਾ ਕਾਫਲਾ ਮੁਰਥਲ ਫਲਾਈਓਵਰ ਉੱਤੇ ਪਹੁੰਚਿਆ, ਤਦ ਪਿੱਛੇ ਤੋਂ ਆਈ ਇੱਕ ਕਾਲੇ ਰੰਗ ਦੀ ਸਕਾਰਪੀਓ-ਐੱਨ ਨੇ ਉਨ੍ਹਾਂ ਦੀ ਗੱਡੀ ਨੂੰ ਖੱਬੇ ਪਾਸੇ ਤੋਂ ਟੱਕਰ ਮਾਰ ਦਿੱਤੀ। ਜਦਕਿ ਮਾਤਾ ਸੁਦੀਕਸ਼ਾ ਜੀ ਬਿਲਕੁਲ ਸੁਰੱਖਿਅਤ ਹਨ ਅਤੇ ਮਾਮਲੇ ਦੀ ਪੁਲਿਸ ਵੰਲੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...