ਐਨਜੀਟੀ ਨੇ ਮੱਤੇਵਾੜਾ ਵਿੱਚ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇੰਨਾ ਹੀ ਨਹੀਂ, ਐਨਜੀਟੀ ਨੇ ਪੀਪੀਸੀਬੀ, ਗਲਾਡਾ, ਡਿਪਟੀ ਕਮਿਸ਼ਨਰ ਅਤੇ ਡਵੀਜ਼ਨਲ ਜੰਗਲਾਤ ਅਫ਼ਸਰ ਦੀ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਤੱਥਾਂ ਦੇ ਆਧਾਰ ’ਤੇ ਰਿਪੋਰਟ ਦੇਣ ਲਈ ਕਿਹਾ ਹੈ।
ਕਮੇਟੀ ਨੂੰ ਸਤਲੁਜ ਦਰਿਆ ਦੇ ਆਸ-ਪਾਸ ਹੜ੍ਹਾਂ ਵਾਲੇ ਖੇਤਰ ਸਮੇਤ ਵਾਤਾਵਰਨ ਨੂੰ ਹੋਏ ਨੁਕਸਾਨ ਸਬੰਧੀ ਦੋ ਮਹੀਨਿਆਂ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਐਨਜੀਟੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਖੇਤਰ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਕਾਰਨ ਨੁਕਸਾਨ ਲਈ ਸਬੰਧਤ ਏਜੰਸੀ ਜ਼ਿੰਮੇਵਾਰ ਹੋਵੇਗੀ। ਪਬਲਿਕ ਐਕਸ਼ਨ ਕਮੇਟੀ ਦੇ ਸੇਵਾਮੁਕਤ ਕਰਨਲ ਲਖਨਪਾਲ ਨੇ ਕਿਹਾ ਕਿ ਐਨਜੀਟੀ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸਾਨੂੰ ਯਕੀਨ ਹੈ ਕਿ ਸਮੁੱਚੀ ਟੀਮ ਦੇ ਯਤਨਾਂ ਦੇ ਚੰਗੇ ਨਤੀਜੇ ਨਿਕਲਣਗੇ। ਮੱਤੇਵਾੜਾ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਰੱਦ ਕਰੇਗੀ। ਇਸ ਮੌਕੇ ਕੁਲਦੀਪ ਖਹਿਰਾ, ਡਾ: ਅਮਨਦੀਪ ਬੈਂਸ, ਮੋਹਿਤ ਜੈਨ, ਜਸਕੀਰਤ ਸਿੰਘ ਆਦਿ ਹਾਜ਼ਰ ਸਨ |












