October 13, 2026, 4:11 pm
----------- Advertisement -----------
HomeNewsਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕ ਕੇ ਲਿਆ...

ਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕ ਕੇ ਲਿਆ ਫਾਹਾ

Published on

----------- Advertisement -----------

ਹਰਿਆਣਾ ਦੇ ਝੱਜਰ ਦੇ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਕਰ ਰਹੀ ਇੱਕ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਰਾਤ ਨੂੰ ਹੋਸਟਲ ਦੇ ਕਮਰੇ ਵਿੱਚੋਂ ਬਰਾਮਦ ਹੋਈ। ਮ੍ਰਿਤਕ ਹਿਮਾਚਲ ਦੇ ਸ਼ਿਮਲਾ ਦਾ ਰਹਿਣ ਵਾਲੀ ਸੀ। ਉਸ ਦੇ ਪਿਤਾ ਦੇ ਬਿਆਨ ‘ਤੇ ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਇਕ ਨੌਜਵਾਨ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਣਕਾਰੀ ਮੁਤਾਬਕ ਹਿਮਾਚਲ ਦੇ ਸ਼ਿਮਲਾ ਦੀ ਰਹਿਣ ਵਾਲੀ ਸ਼ਵੇਤਾ ਗਾਂਧੀ ਝੱਜਰ ਦੇ ਪਿੰਡ ਗਿਰਾਵੜ ‘ਚ ਸਥਿਤ ਵਰਲਡ ਮੈਡੀਕਲ ਕਾਲਜ ‘ਚ ਐੱਮਬੀਬੀਐੱਸ ਪਹਿਲੇ ਸਾਲ ਦੀ ਵਿਦਿਆਰਥਣ ਸੀ। ਉਹ ਕਾਲਜ ਦੇ ਹੋਸਟਲ ਵਿੱਚ ਰਹਿ ਕੇ ਪੜ੍ਹਦੀ ਸੀ। ਬੀਤੇ ਐਤਵਾਰ ਸ਼ਾਮ ਨੂੰ ਵਿਦਿਆਰਥਣ ਨੇ ਆਪਣੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸ ਦੀ ਸਹੇਲੀ ਕਮਰੇ ਵਿਚ ਪਹੁੰਚੀ ਤਾਂ ਉਹ ਪੱਖੇ ਨਾਲ ਬੰਨ੍ਹੀ ਫਾਹੇ ਨਾਲ ਲਟਕਦੀ ਮਿਲੀ। ਵਿਦਿਆਰਥੀ ਦੀ ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਮੈਡੀਕਲ ਕਾਲਜ ਦਾ ਸਟਾਫ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਲੋੜੀਂਦੀ ਜਾਂਚ ਅਤੇ ਕਾਰਵਾਈ ਤੋਂ ਬਾਅਦ ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਗਿਆ।

ਘਟਨਾ ਦੀ ਸੂਚਨਾ ਉਸ ਦੇ ਪਿਤਾ ਹੇਮਰਾਜ ਗਾਂਧੀ ਨੂੰ ਦਿੱਤੀ ਗਈ। ਉਸ ਦੇ ਪਰਿਵਾਰਕ ਮੈਂਬਰ ਸਵੇਰੇ ਝੱਜਰ ਪਹੁੰਚੇ ਅਤੇ ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਸ਼ਵੇਤਾ ਗਾਂਧੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਸ਼ਵੇਤਾ ਗਾਂਧੀ ਦੀ ਇੱਕ ਛੋਟੀ ਭੈਣ ਅਤੇ ਇੱਕ ਛੋਟਾ ਭਰਾ ਵੀ ਹੈ। ਸ਼ਵੇਤਾ ਦੇ ਪਿਤਾ ਹੇਮਰਾਜ ਖੇਤੀਬਾੜੀ ਵਿਭਾਗ ਵਿੱਚ ਕੰਮ ਕਰਦੇ ਹਨ। ਪੁਲਿਸ ਨੇ ਉਸਦੇ ਪਿਤਾ ਦੇ ਬਿਆਨਾਂ ‘ਤੇ ਸ਼ਿਮਲਾ ਦੇ ਰਹਿਣ ਵਾਲੇ ਵਿਸ਼ਾਲ ਨਾਮਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਵੇਤਾ ਨੂੰ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। 

ਝੱਜਰ ਦੇ ਦੁਜਾਨਾ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...