July 25, 2026, 11:22 am
----------- Advertisement -----------
HomeNewsBreaking Newsਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ:...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

Published on

----------- Advertisement -----------

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

ਇੱਕ ਬਿਆਨ ਵਿੱਚ ‘ਆਪ’ ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।”

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...