May 1, 2026, 10:44 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਬੈਠਕ, 8...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਬੈਠਕ, 8 ਮਤਿਆਂ ਨੂੰ ਦਿੱਤੀ ਗਈ ਪ੍ਰਵਾਨਗੀ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਅੱਠ ਮਤਿਆਂ ਨੂੰ ਸਿੰਘ ਸਾਹਿਬਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ। ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...