April 10, 2026, 2:01 pm
----------- Advertisement -----------
HomeNewsHaryanaਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ...

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

Published on

----------- Advertisement -----------

*ਲੁਧਿਆਣਾ, 4 ਮਾਰਚ 2026:ਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ। ਅਸੀਂ ਪੰਜਾਬ ਵਿੱਚੋਂ ਇਸ ਸਰਾਪ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਦਮ ਲਵਾਂਗੇ।

ਉਨ੍ਹਾਂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।

ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਵਾਂਗਾ।

ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ। ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...