July 30, 2026, 11:29 am
----------- Advertisement -----------
HomeNewsBreaking Newsਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

Published on

----------- Advertisement -----------

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ ‘ਤੇ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।

ਹੁਣ ਤੱਕ ਵੰਡੀਆਂ ਗਈਆਂ 33.86 ਲੱਖ ਰਾਸ਼ਨ ਕਿੱਟਾਂ ਵਿੱਚੋਂ, ਲੁਧਿਆਣਾ 386692 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ ਜਦਕਿ ਅੰਮ੍ਰਿਤਸਰ 266112 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ ‘ਤੇ, ਪਟਿਆਲਾ 237320 ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ ‘ਤੇ, ਗੁਰਦਾਸਪੁਰ 209040 ਕਿੱਟਾਂ ਦੀ ਵੰਡ ਨਾਲ ਚੌਥੇ ਸਥਾਨ ‘ਤੇ, ਜਲੰਧਰ 195614 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ‘ਤੇ ਅਤੇ ਬਠਿੰਡਾ 194449 ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ ‘ਤੇ ਹੈ।

ਇਸੇ ਤਰ੍ਹਾਂ ਫਾਜ਼ਿਲਕਾ ਵਿੱਚ 165364 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ, ਸੰਗਰੂਰ ਵਿੱਚ 166102 ਰਾਸ਼ਨ ਕਿੱਟਾਂ, ਹੁਸ਼ਿਆਰਪੁਰ ਵਿੱਚ 184140, ਤਰਨ ਤਾਰਨ ਵਿੱਚ 161253, ਸ੍ਰੀ ਮੁਕਤਸਰ ਸਾਹਿਬ ਵਿੱਚ 142995, ਫਿਰੋਜ਼ਪੁਰ ਵਿੱਚ 129673, ਮੋਗਾ ਵਿੱਚ 123321, ਮਾਨਸਾ ਵਿੱਚ 100371, ਕਪੂਰਥਲਾ ਵਿੱਚ 90616, ਫਤਿਹਗੜ੍ਹ ਸਾਹਿਬ ਵਿੱਚ 81867, ਫਰੀਦਕੋਟ ਵਿੱਚ 82808, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 91991, ਪਠਾਨਕੋਟ ਵਿੱਚ 89596, ਰੂਪਨਗਰ ਵਿੱਚ 91469, ਬਰਨਾਲਾ ਵਿੱਚ 68592, ਮਾਲੇਰਕੋਟਲਾ ਵਿੱਚ 55400 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 71614 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਹਨਾਂ ਰਾਸ਼ਨ ਕਿੱਟਾਂ ਦੀ ਵੰਡ ਦਾ ਉਦੇਸ਼ ਮੁੱਖ ਅਨਾਜ ਨੂੰ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਮਸਾਲਿਆਂ ਵਿੱਚ ਸ਼ਾਮਿਲ ਕਰਨਾ ਹੈ, ਜਿਸ ਨਾਲ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਲਈ ਬਿਹਤਰ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾ ਸਕੇਗੀ।

ਵੰਡ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਦੋਹਰੀ ਐਂਟਰੀ ਨੂੰ ਰੋਕਣ ਅਤੇ ਸੁਚਾਰੂ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਇਸ ਯੋਜਨਾ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ, ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...