September 6, 2026, 3:52 am
----------- Advertisement -----------
HomeNewsLatest Newsਮਨਰੇਗਾ ਕਾਮਿਆਂ ਦੀ ਜੁਟਾਈ ਭੀੜ ਨਾਲ ਕੀਤੀ ਰੈਲੀ ਫਗਵਾੜਾ ਵਾਸੀਆਂ ਨਾਲ ਧੋਖਾ...

ਮਨਰੇਗਾ ਕਾਮਿਆਂ ਦੀ ਜੁਟਾਈ ਭੀੜ ਨਾਲ ਕੀਤੀ ਰੈਲੀ ਫਗਵਾੜਾ ਵਾਸੀਆਂ ਨਾਲ ਧੋਖਾ – ਜਸਵੀਰ ਗੜ੍ਹੀ

Published on

----------- Advertisement -----------

ਫਗਵਾੜਾ, 2 ਜਨਵਰੀ 2022 – ਫਗਵਾੜਾ ਦੇ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫਗਵਾੜਾ ਵਿਖੇ ਭਰੋਸੇ ਦਾ ਪ੍ਰਤੀਕ ਰੈਲੀ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪੁੱਜੇ, ਇਹ ਰੈਲੀ ਭਰੋਸੇ ਦਾ ਨਹੀਂ ਸਗੋਂ ਧੋਖੇ ਦਾ ਪ੍ਰਤੀਕ ਜਾਪ ਰਹੀ ਸੀ ਜਿਸ ਵਿਚ ਮਨਰੇਗਾ ਕਾਮਿਆਂ ਨੂੰ ਇਕੱਠੇ ਕਰਕੇ ਭੀੜ ਇਕੱਠੀ ਦਿਖਾਈ ਗਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਸਪਾ ਅਕਾਲੀ ਗੱਠਜੋੜ ਦੇ ਉਮੀਦਵਾਰ ਤੇ ਬਸਪਾ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਰੈਲੀ ਧੋਖੇ ਦਾ ਪ੍ਰਤੀਕ ਰੈਲੀ ਸੀ ਜਿਸ ਵਿੱਚ ਪਿੰਡਾਂ ਤੋਂ ਮਨਰੇਗਾ ਕਾਮਿਆਂ ਨੂੰ ਇਕੱਠੇ ਕਰਕੇ ਬੁਲਾਇਆ ਗਿਆ ਜਦਕਿ ਮਗਨਰੇਗਾ ਕਾਮਿਆਂ ਦੀ ਹਾਜਰੀ ਵੀ ਲਗਵਾਈ ਗਈ ਤੇ ਭਿਰਿਸ਼ਟਾਚਰ ਦਾ ਖੁੱਲਾ ਮੁਜਾਹਰਾ ਹੋਇਆ।

ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਫੁੱਸ਼ ਹੋਇਆ ਗੁਬਾਰਾ ਹੈ ਜਿਸ ਵਿੱਚ ਧੋਖੇ ਦੇ ਪੰਪ ਨਾਲ ਹਵਾ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਵਿਚ ਫਗਵਾੜਾ ਦੇ ਮੌਜੂਦਾ ਵਿਧਾਇਕ ਦੀ ਪੋਲ ਖੁੱਲ੍ਹਦੀ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਭੀੜ ਇਕੱਠੀ ਕਰਨ ਲਈ ਮਨਰੇਗਾ ਕਾਮਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਦਿਹਾੜੀ ਦਾ ਮਿਹਨਤਾਨਾ ਵੀ ਅਦਾ ਕੀਤਾ ਗਿਆ। ਸ. ਜਸਵੀਰ ਗੜ੍ਹੀ ਨੇ ਕਿਹਾ ਕਿ ਨਵਾ ਨਰੋਆ ਪੰਜਾਬ ਬਣਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਪਤਾ ਨਹੀ ਕਦੋ ਪੰਜਾਬ ਦੇ ਲੋਕਾਂ ਨੂੰ ਮੰਝਧਾਰ ਵਿਚ ਛੱਡਕੇ ਅਸਤੀਫਾ ਦੇ ਦੇਣਾ ਹੈ। ਉਹ ਕਾਮੇਡੀ ਸੀਰੀਅਲਾਂ ਵਿਚ ਹੀ ਵਧੀਆ ਭੁਮਿਕਾ ਅਦਾ ਕਰਦੇ ਹਨ।

ਹਮੇਸ਼ਾ ਗਲਤ ਸ਼ਬਦਾਵਲੀ ਬੋਲਣ ਵਾਲੇ ਨਵਜੋਤ ਸਿੰਘ ਸਿੱਧੂ ਪਹਿਲਾਂ ਤਾਂ ਕਾਂਗਰਸ ਪਾਰਟੀ ਨੂੰ ਮੁੰਨੀ ਤੋਂ ਵੀ ਬਦਨਾਮ ਪਾਰਟੀ ਦਸਦੇ ਸਨ। ਗੜ੍ਹੀ ਨੇ ਕਿਹਾ ਕਿ ਨਵਜੋਤ ਸਿਧੂ ਦੀ ਗਲ ਤੇ ਉਨ੍ਹਾਂ ਦੀ ਪਾਰਟੀ ਸੰਜੀਦਗੀ ਨਾਲ ਨਹੀ ਲੈਂਦੀ ਫਿਰ ਫਗਵਾੜਾ ਦੇ ਲੋਕ ਇਸ ਮਿਕੀ ਮਾਊਸ ਨੂੰ ਕੀ ਸੰਜਦਗੀ ਨਾਲ ਲੈਣਗੇ। ਨਵਜੋਤ ਸਿੱਧੂ ਨੇ ਪਿਛਲੇ ਦੋ ਸਾਲ ਪਹਿਲਾਂ ਫਗਵਾੜਾ ਨੂੰ 25ਕਰੋੜ ਦੇਣ ਦਾ ਵਾਅਦਾ ਕੀਤਾ ਸੀ, ਅੱਜ ਤੱਕ ਪੂਰਾ ਨਹੀਂ ਕੀਤਾ। ਉਨ੍ਹਾ ਨੇ ਕਾਂਗਰਸ ਦੀ ਰੈਲੀ ਨੂੰ ਫਲਾਪ ਰੈਲੀ ਦਸਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...