September 27, 2026, 12:10 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ...

ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 14 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...