September 23, 2026, 4:35 pm
----------- Advertisement -----------
HomeNewsBreaking Newsਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

Published on

----------- Advertisement -----------

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ, ਚੰਡੀਗੜ੍ਹ ਦੇ ਸੰਚਾਰ ਲੇਖਾ ਕੰਟਰੋਲਰ ਦਫ਼ਤਰ ਨੇ ਬੁੱਧਵਾਰ ਨੂੰ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਦਫ਼ਤਰ, ਜਲੰਧਰ ਵਿਖੇ ਸੰਚਾਰ ਸਾਥੀ ਐਪ ਦੇ ਵਿਸ਼ੇ ‘ਤੇ ਇੱਕ ਜਾਗਰੂਕਤਾ  ਅਤੇ ਟੈਲੀਕਾਮ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ।

ਸੈਮੀਨਾਰ ਦੀ ਸ਼ੁਰੂਆਤ ਸ਼੍ਰੀ ਅਕਸ਼ੈ ਗੁਪਤਾ, ਡਿਪਟੀ ਕੰਟਰੋਲਰ, ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ, ਪੰਜਾਬ ਸਰਕਲ ਦਫ਼ਤਰ ਵੱਲੋਂ ਦੀਪ ਜਗਾਉਣ ਨਾਲ ਹੋਈ। ਸੈਮੀਨਾਰ ਵਿੱਚ ਸੀਸੀਏ ਪੰਜਾਬ ਚੰਡੀਗੜ੍ਹ ਅਤੇ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਉਦਘਾਟਨੀ ਭਾਸ਼ਣ ਵਿੱਚ ਸ੍ਰੀ ਅਕਸ਼ੈ ਗੁਪਤਾ ਨੇ ਦੱਸਿਆ ਕਿ ਸੰਚਾਰ ਕੰਟਰੋਲਰ ਪੰਜਾਬ ਸਰਕਲ ਦਫ਼ਤਰ ਨੇ ਇਸ ਸੈਮੀਨਾਰ ਨੂੰ “ਸੰਚਾਰ ਸਾਥੀ ਐਪ ‘ਤੇ ਜਾਗਰੂਕਤਾ ਪ੍ਰੋਗਰਾਮ” ਅਤੇ “ਟੈਲੀਕਾਮ ਆਊਟਰੀਚ ਪ੍ਰੋਗਰਾਮ” ਦੇ ਰੂਪ ਵਿੱਚ ਆਯੋਜਿਤ ਕੀਤਾ ਹੈ। ਡਿਪਟੀ ਕੰਟਰੋਲਰ ਸ੍ਰੀ ਅਕਸ਼ੈ ਗੁਪਤਾ ਨੇ ਕਿਹਾ ਕਿ ਸੈਮੀਨਾਰ ਦਾ ਟੀਚਾ ਮੋਬਾਈਲ ਖਪਤਕਾਰਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਡਿਜੀਟਲ ਸੁਰੱਖਿਆ ਵਧਾਉਣ ਲਈ ਸਸ਼ਕਤ ਬਣਾਉਣਾ ਹੈ। ਇਸਦੇ ਨਾਲ ਹੀ ਸਾਈਬਰ ਧੋਖਾਧੜੀ ਤੋਂ ਸੁਰੱਖਿਆ ਅਤੇ ਇਨ੍ਹਾਂ ਖਤਰਿਆਂ ਦਾ ਮੁਕਾਬਲਾ ਕਰਨ ਲਈ ਇਸ ਸਬੰਧ ਵਿੱਚ ਸਰਕਾਰ ਦੇ ਪ੍ਰੋਜੈਕਟਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਮੁੱਖ ਮਕਸਦ ਏ।

ਸਾਈਬਰ ਸੁਰੱਖਿਆ ‘ਤੇ ਧਿਆਨ ਕੇਂਦਰਤ ਕਰਨ ਲਈ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੂਰਸੰਚਾਰ ਖੇਤਰ ਵਿੱਚ ਨਵੀਨਤਮ ਸਾਈਬਰ ਖਤਰਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਦੂਰਸੰਚਾਰ ਵਿਭਾਗ ਦੇ ਵੱਖ-ਵੱਖ ਪੋਰਟਲਾਂ ਜਿਵੇਂ ਕਿ ਸਰਸ, ਸੰਚਾਰ ਸਾਥੀ, ਸਰਲ ਸੰਚਾਰ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਪੰਜਾਬ ਰਾਜ ਦੇ ਟੈਲੀਕਾਮ ਸੇਵਾ ਪ੍ਰਦਾਤਾ, ਇੰਟਰਨੈੱਟ ਸੇਵਾ ਪ੍ਰਦਾਤਾ, ਵਰਚੁਅਲ ਨੈੱਟਵਰਕ ਆਪਰੇਟਰ ਅਤੇ ਵਿਭਾਗੀ ਪੈਨਸ਼ਨਰਾਂ ਸਣੇ ਪਰਿਵਾਰਕ ਪੈਨਸ਼ਨਰ ਵੀ ਸ਼ਾਮਲ ਸਨ। ਸੈਮੀਨਾਰ ਦੌਰਾਨ ਦੂਰਸੰਚਾਰ ਵਿਭਾਗ ਦੇ ਵੱਖ-ਵੱਖ ਵੈੱਬ ਪੋਰਟਲਾਂ ਜਿਵੇਂ ਕਿ ਸੰਚਾਰ ਸਾਥੀ ਅਤੇ ਸਾਈਬਰ ਸੁਰੱਖਿਆ ਬਾਰੇ ਸਿੱਖਿਅਤ ਅਤੇ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਗਿਆ। ਸੈਮੀਨਾਰ ਨੂੰ ਹੋਰ ਵੀ ਪਹੁੰਚਯੋਗ ਅਤੇ ਉਪਯੋਗੀ ਬਣਾਉਣ ਲਈ ਇੱਕ ਚਰਚਾ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ।

ਇਸ ਮੌਕੇ ਪੈਨਸ਼ਨਰਾਂ ਦੀ ਸਹੂਲਤ ਲਈ ਸੰਚਾਰ ਕੰਟਰੋਲਰ ਪੰਜਾਬ ਸਰਕਲ, ਚੰਡੀਗੜ੍ਹ ਦੇ ਦਫ਼ਤਰ ਵੱਲੋਂ ਇੱਕ ਕੈਂਪ ਵੀ ਲਾਇਆ ਗਿਆ। ਕੈਂਪ ਵਿੱਚ ਵਿਭਾਗ ਦੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੇ ਆਪਣੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਏ ਅਤੇ ਸੈਮੀਨਾਰ ਦਾ ਲਾਹਾ ਚੁੱਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...