September 21, 2026, 5:52 pm
----------- Advertisement -----------
HomeNewsBreaking Newsਜਲੰਧਰ ਕਤਲ ਮਾਮਲਾ: 5 ਮਹੀਨੇ ਬਾਅਦ ਬਾਥਰੂਮ ਹੇਠੋਂ ਮਿਲੀ ਨੌਜਵਾਨ ਦੀ ਲਾਸ਼,...

ਜਲੰਧਰ ਕਤਲ ਮਾਮਲਾ: 5 ਮਹੀਨੇ ਬਾਅਦ ਬਾਥਰੂਮ ਹੇਠੋਂ ਮਿਲੀ ਨੌਜਵਾਨ ਦੀ ਲਾਸ਼, ਦੋਸਤ ਗ੍ਰਿਫ਼ਤਾਰ

Published on

----------- Advertisement -----------

ਜਲੰਧਰ ਦੇ ਗਾਂਧਰਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ 5 ਮਹੀਨੇ ਬਾਅਦ ਬਾਥਰੂਮ ਹੇਠਾਂ ਦੱਬੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਆਖਿਰ ਕਤਲ ਕਿਸ ਵੱਲੋਂ ਕੀਤਾ ਗਿਆ ਸੀ, ਇਹ ਅਜੇ ਤੱਕ ਪਹੇਲੀ ਬਣਿਆ ਹੋਇਆ ਸੀ ਜਿਸ ਨੂੰ ਕਿ ਹੁਣ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ।

ਕਾਤਲ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦਾ ਦੋਸਤ ਹੀ ਨਿਕਲਿਆ ਜਿਸ ਨੇ ਸਬੂਤਾਂ ਨੂੰ ਖੁਰਦ-ਬੁਰਦ ਕਰਨ ਲਈ ਬੋਰੇ ਵਿਚ ਲਾਸ਼ ਨੂੰ ਪਾ ਕੇ ਬਾਥਰੂਮ ਦੇ ਹੇਠਾਂ ਖੱਡਾ ਖੋਦ ਕੇ ਦੱਬ ਦਿੱਤਾ ਸੀ। ਪਰ ਫਿਰ ਵੀ ਇਹ ਪੁਲਿਸ ਦੀ ਅੱਖ ਤੋਂ ਨਹੀਂ ਬਚ ਸਕਿਆ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਨੇ 13 ਨਵੰਬਰ 2025 ਨੂੰ ਅਮਰਜੀਤ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਬੋਰੀ ਵਿਚ ਪਾ ਕੇ ਬਾਥਰੂਮ ਦੇ ਹੇਠਾਂ ਜ਼ਮੀਨ ਵਿਚ ਡੂੰਘਾ ਖੱਡਾ ਖੋਦ ਕੇ ਉਸ ਵਿਚ ਦੱਬ ਦਿੱਤੀ ਸੀ ਤਾਂ ਜੋ ਕਿਸੇ ਨੂੰ ਪਤਾ ਨਾ ਲੱਗ ਸਕੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮ ਨੂੰ ਟੈਕਨੀਕਲ ਤਰੀਕੇ ਨਾਲ ਟਰੇਸ ਕੀਤਾ ਤੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਦੋਸ਼ੀ ਦੇ ਘਰ ਤੋਂ ਖੁਦਾਈ ਕਰਕੇ ਲਾਸ਼ ਬਰਾਮਦ ਕਰ ਲਈ ਗਈ।

ਲਾਸ਼ ਦਾ ਪੋਸਟਮਾਰਟਮ ਤੇ DNA ਕਰਵਾਇਆ ਜਾਵੇਗਾ ਤੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। 5 ਮਹੀਨੇ ਤੋਂ ਇਹ ਨੌਜਵਾਨ ਲਾਪਤਾ ਸੀ ਜਿਸ ਮਗਰੋਂ ਇਸ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...