ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ ਉਮੀਦਵਾਰਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਿਧਾਇਕ ਗੋਗੀ ਅੱਜ ਆਪਣੀ ਪਤਨੀ ਨਾਲ ਸਕੂਟਰ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ।ਲੁਧਿਆਣਾ ਨਗਰ ਨਿਗਮ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਗੋਗੀ ਵੱਲੋਂ ਵੀ ਆਪਣੇ ਨਾਮਜਦਗੀ ਪੱਤਰ ਭਰੇ ਗਏ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਨਾਮਜ਼ਦਗੀ ਪੱਤਰ ਭਰਨ ਲਈ ਆਪਣੇ ਪਤੀ ਦੇ ਨਾਲ ਆਪਣੇ ਪੁਰਾਣੇ ਸਕੂਟਰ ਤੇ ਨਾਮਜਦਗੀ ਪੱਤਰ ਭਰਨ ਲਈ ਪਹੁੰਚੇ ਜਿੱਥੇ ਕਿ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਗੋਗੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਵੀ ਹਲਕੇ ਦੀਆਂ ਸਮੱਸਿਆਵਾਂ ਨੇ ਉਹ ਗੁਰਪ੍ਰੀਤ ਗੋਗੀ ਵੱਲੋਂ ਹਾਲ ਕਰ ਦਿੱਤੀਆਂ ਗਈਆਂ ਹਨ ਪਰ ਹੁਣ ਇਸ ਤਰ੍ਹਾਂ ਦਾ ਕੋਈ ਕੰਮ ਨਹੀਂ ਜੋ ਕਿ ਇਲਾਕੇ ਦੇ ਲੋਕਾਂ ਦਾ ਰਹਿੰਦਾ ਹੋਵੇ ਪਰ ਫਿਰ ਵੀ ਜੇਕਰ ਕੋਈ ਦਿੱਕਤ ਹੋਵੇਗੀ ਉਸ ਨੂੰ ਹੱਲ ਕਰਨਗੇ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਲਗਾਤਾਰ ਜਨਤਾ ਦੀ ਮਿਲ ਜੁਲ ਕੇ ਸੇਵਾ ਕੀਤੀ ਜਾ ਰਹੀ ਹੈ।ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਵੱਖ-ਵੱਖ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਨਾਮਜ਼ਦਗੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਈ ਸੀ। 11 ਦਸੰਬਰ ਤੱਕ ਕੁੱਲ 26 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ। ਜਦੋਂਕਿ ਕਈ ਦਾਅਵੇਦਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਵਾਪਸ ਪਰਤਣਾ ਪਿਆ।
----------- Advertisement -----------
ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ
Published on
----------- Advertisement -----------