August 11, 2026, 3:37 pm
----------- Advertisement -----------
HomeNewsBreaking NewsCM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਫ਼ਖਰ-ਏ-ਕੌਮ’ ਖ਼ਿਤਾਬ ਦੇਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਖ ਕੌਮ ਅਤੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਕਦਮ ਚੁੱਕੇ ਗਏ ਹਨ।

ਗਿਆਸਪੁਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸੰਸਦ ਮੈਂਬਰ ਵਜੋਂ ਵੀ ਸਾਹਿਬਜ਼ਾਦਿਆਂ ਦਾ ਜ਼ਿਕਰ ਸੰਸਦ ਵਿੱਚ ਕੀਤਾ ਸੀ। ਉਨ੍ਹਾਂ ਮੁਤਾਬਕ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨਾ ਵੀ ਸਰਕਾਰ ਦਾ ਅਹਿਮ ਫ਼ੈਸਲਾ ਰਿਹਾ ਹੈ।

ਵਿਧਾਇਕ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਮੌਕੇ ਸਰਕਾਰ ਵੱਲੋਂ ਕੀਤੇ ਸਮਾਗਮਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਜਲਾਸ ਪਹਿਲਾਂ ਕਿਸੇ ਸਰਕਾਰ ਵੱਲੋਂ ਨਹੀਂ ਕਰਵਾਇਆ ਗਿਆ।

ਇਸ ਦੇ ਨਾਲ ਹੀ ਗਿਆਸਪੁਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਿਆਉਣ ਨੂੰ ਵੀ ਸਰਕਾਰ ਦੀ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਸਰਕਾਰ ਨੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਮਹੱਤਵ ਦਿੱਤਾ ਹੈ।

ਜਗਤਾਰ ਸਿੰਘ ਹਵਾਰਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਗਿਆਸਪੁਰਾ ਨੇ ਕਿਹਾ ਕਿ ਹਵਾਰਾ ਦੀ ਮਾਤਾ ਜੀ ਦੀ ਬਿਮਾਰੀ ਨੂੰ ਦੇਖਦਿਆਂ ਮੁੱਖ ਮੰਤਰੀ ਵੱਲੋਂ ਪੈਰੋਲ ਦੀ ਮੰਗ ਕਰਨਾ ਵੀ ਇੱਕ ਅਹਿਮ ਕਦਮ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਗਿਆਸਪੁਰਾ ਨੇ ਕਿਹਾ ਕਿ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਪਹਿਲੀ ਵਾਰ ਮਿਲਿਆ ਹੈ ਅਤੇ ਭਵਿੱਖ ਵਿੱਚ ਧਾਰਮਿਕ ਜਥੇਬੰਦੀਆਂ ਵੱਲੋਂ ਇਸ ਸਬੰਧੀ ਕੋਈ ਫ਼ੈਸਲਾ ਲਿਆ ਜਾਂਦਾ ਹੈ ਤਾਂ ਉਸ ਵਿੱਚ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...