September 20, 2026, 12:39 pm
----------- Advertisement -----------
HomeNewsBreaking Newsਵਿਧਾਇਕ ਰਮਨ ਅਰੋੜਾ ਦੇ ਪੁੱਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 24 ਸਤੰਬਰ...

ਵਿਧਾਇਕ ਰਮਨ ਅਰੋੜਾ ਦੇ ਪੁੱਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 24 ਸਤੰਬਰ ਤਕ ਗ੍ਰਿਫਤਾਰੀ ‘ਤੇ ਰੋਕ

Published on

----------- Advertisement -----------

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਪੁੱਤ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਰਾਜਨ ਅਰੋੜਾ ਦੀ ਗ੍ਰਿਫਤਾਰੀ ‘ਤੇ 24 ਸਤੰਬਰ ਤੱਕ ਲਈ ਰੋਕ ਲਗਾ ਦਿੱਤੀ ਹੈ। ਇਹ ਰਾਹਤ ਅਜਿਹੇ ਸਮੇਂ ਮਿਲੀ ਹੈ ਜਦੋਂ ਵਿਜੀਲੈਂਸ ਨੇ ਰਾਜਨ ਅਰੋੜਾ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ ਤੇ ਉਸ ਦੇ ਦੁਬਈ ਵਿਚ ਲੁਕੇ ਹੋਣ ਦੀ ਸ਼ੰਕਾ ਸੀ।

ਜਾਣਕਾਰੀ ਮੁਤਾਬਕ ਹਾਈਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਇਸ ਹੁਕਮ ਦੇ ਬਾਅਦ ਹੁਣ ਰਾਜਨ ਅਰੋੜਾ ਨੂੰ ਜਾਂਚ ਵਿਚ ਸ਼ਾਮਲ ਹੋਣਾ ਹੋਵੇਗਾ। ਵਿਜੀਲੈਂਸ ਜਾਂਚ ਵਿਚ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਾਜਨ ਅਰੋੜਾ ਗ੍ਰਿਫਤਾਰੀ ਤੋਂ ਬਚਣ ਲਈ ਦੁਬਈ ਵਿਚ ਲੁਕਿਆ ਹੋਇਆ ਸੀ। ਐੱਲਓਸੀ ਜਾਰੀ ਹੋਣ ਦੇ ਬਾਅਦ ਉਸ ਦੀ ਵਿਦੇਸ਼ ਤੋਂ ਵਾਪਸੀ ਕਰਕੇ ਗ੍ਰਿਫਤਾਰੀ ਦੀ ਸੰਭਾਵਨਾ ਵਧ ਗਈ ਸੀ ਪਰ ਹੁਣ ਹਾਈਕੋਰਟ ਦੇ ਹੁਕਮ ਤੋਂ ਉਸ ਨੂੰ ਅਸਥਾਈ ਰਾਹਤ ਮਿਲ ਗਈ ਹੈ। ਇਹ ਸਾਰੀ ਘਟਨਾ ਉਦੋਂ ਸਾਹਮਣੇ ਆਈ ਹੈ ਜਦੋਂ ਬੀਤੇ ਸ਼ੁੱਕਰਵਾਰ ਨੂੰ ਵਿਧਾਇਕ ਰਮਨ ਅਰੋੜਾ ਤੇ ਉਸ ਦੇ ਕੁੜਮ ਰਾਜੂ ਮਦਾਨ ਦੀ ਪਟੀਸ਼ਨ ਅਦਾਲਤ ਵਿਚ ਰੱਦ ਕਰ ਦਿੱਤੀ ਗਈ ਸੀ। ਇਸ ਦੇ ਬਾਅਦ ਤੋਂ ਹੀ ਵਿਜੀਲੈਂਸ ਫਰਾਰ ਚੱਲ ਰਹੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਰਾਜਨ ਦੇ ਵਿਧਾਇਕ ਪਿਤਾ ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਹੀ ਕੋਰਟ ਵੱਲੋਂ ਖਾਰਜ ਕੀਤੀ ਜਾ ਚੁੱਕੀ ਹੈ ਜਿਸ ਤੋਂ ਉਨ੍ਹਾਂ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 23 ਜੂਨ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਭ੍ਰਿਸ਼ਟਾਚਰ ਤੇ ਧੋਖਾਦੇਹੀ ਦੇ ਇਕ ਮਾਮਲੇ ਵਿਚ ਫੜਿਆ ਗਿਆ ਜਿਸ ਵਿਚ ਉਨ੍ਹਾਂ ‘ਤੇ ਸਰਕਾਰ ਅਹੁਦੇ ਦਾ ਗਲਤ ਇਸਤੇਮਾਲ ਕਰਕੇ ਗੈਰ-ਕਾਨੂੰਨੀ ਜਾਇਦਾਦ ਬਣਾਉਣ ਤੇ ਅਨਿਯਮਤਾਵਾਂ ਵਿਚ ਸ਼ਾਮਲ ਹੋਣ ਦੇ ਦੋਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...