June 25, 2026, 2:32 pm
----------- Advertisement -----------
HomeNewsBreaking Newsਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਚੈਕਿੰਗ ਦੌਰਾਨ ਮੋਬਾਈਲ ਹੋਏ ਬਰਾਮਦ

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਮੋਬਾਈਲ ਹੋਏ ਬਰਾਮਦ

Published on

----------- Advertisement -----------

ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚੋਂ ਚੈਕਿੰਗ ਦੌਰਾਨ 45 ਮੋਬਾਈਲ ਬਰਾਮਦ ਹੋਏ ਹਨ। ਇਸਲਾਮਾਬਾਦ ਪੁਲਿਸ ਸਟੇਸ਼ਨ ਨੇ 46 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਦੱਸ ਦਈਏ ਕਿ ਜੇਲ੍ਹ ਸੁਪਰਡੈਂਟ ਨਰੇਸ਼ ਪਾਲ ਦੀ ਸ਼ਿਕਾਇਤ ’ਤੇ ਕੇਂਦਰੀ ਜੇਲ੍ਹ ਵਿੱਚ ਬੰਦ 46 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 36 ਕੈਦੀ ਅੰਮ੍ਰਿਤਸਰ ਦੇ ਵਸਨੀਕ ਹਨ। ਛੇ ਅਪਰਾਧੀ ਤਰਨਤਾਰਨ ਦੇ ਵਸਨੀਕ ਹਨ, ਜਦਕਿ ਦੋ ਮੋਗਾ, ਇੱਕ ਹਰਿਆਣਾ ਅਤੇ ਇੱਕ ਗੁਰਦਾਸਪੁਰ ਦੇ ਵਸਨੀਕ ਹਨ। ਦੋਸ਼ੀਆਂ ਕੋਲੋਂ 25 ਟੱਚ ਫੋਨ ਅਤੇ 20 ਕੀਪੈਡ ਫੋਨ ਬਰਾਮਦ ਹੋਏ ਹਨ।

ਇਸਤੋਂ ਇਲਾਵਾ ਦੋਸ਼ੀਆਂ ਕੋਲੋਂ ਮੋਬਾਈਲ ਫੋਨਾਂ ਤੋਂ ਇਲਾਵਾ 31 ਸਿਮ ਕਾਰਡ, 200 ਬੰਡਲ ਬੀੜੀਆਂ, 16 ਪੈਕਟ ਤੰਬਾਕੂ, 10 ਪੈਕਟ ਕੋਇਲ, 1 ਚਾਰਜਿੰਗ ਅਡਾਪਟਰ, 4 ਹੀਟਰ ਸਪ੍ਰਿੰਗਜ਼ ਅਤੇ 1 ਨੋਕੀਆ ਚਾਰਜਰ ਬਰਾਮਦ ਕੀਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇਸਲਾਮਾਬਾਦ ਦੇ ਏ.ਐਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਗੱਲ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਕਿਵੇਂ ਪਹੁੰਚਦੇ ਹਨ, ਕਿਉਂਕਿ ਜਦੋਂ ਵੀ ਕਿਸੇ ਅਪਰਾਧੀ ਨੂੰ ਥਾਣੇ ਤੋਂ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਖਾਲੀ ਹੱਥ ਭੇਜਿਆ ਜਾਂਦਾ ਹੈ। ਉਸ ਦੀ ਜੇਬ ਵਿਚ ਇਕ ਸੂਈ ਵੀ ਨਹੀਂ ਹੁੰਦੀ।

ਉਸ ਨੇ ਦੱਸਿਆ ਕਿ ਕੁਝ ਅਪਰਾਧੀਆਂ ਨਾਲ ਗੱਲਬਾਤ ਕਰਨ ‘ਤੇ ਸੂਚਨਾ ਮਿਲੀ ਸੀ ਕਿ ਜ਼ਮਾਨਤ ‘ਤੇ ਰਿਹਾਅ ਹੋਏ ਦੋਸ਼ੀਆਂ ਨੇ ਜਾਂਦੇ ਸਮੇਂ ਆਪਣੇ ਮੋਬਾਈਲ ਫੋਨ ਕਿਸੇ ਹੋਰ ਕੈਦੀ ਨੂੰ ਦੇ ਦਿੱਤੇ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੋਬਾਈਲ ਫੋਨ ਉਸ ਕੋਲ ਕਿਵੇਂ ਪਹੁੰਚਿਆ। ਇਸ ਮਾਮਲੇ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਜਲਦੀ ਹੀ ਇਸ ਦਾ ਹੱਲ ਲੱਭ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...