November 16, 2026, 3:51 pm
----------- Advertisement -----------
HomeNewsBreaking Newsਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ...

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

Published on

----------- Advertisement -----------

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ:ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।

ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ।

ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ ‘ਤੇ ਬੇਅਸਰ ਕੀਤਾ।

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾਲ ਸਬੰਧਤ ਕਈ ਮਸਲੇ ਚੁੱਕੇ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਦੇ ਪ੍ਰਤੀਨਿਧ ਨਾਲ ਕਈ ਵਾਰ ਤਕਰਾਰ ਹੋਈ।

ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਪ੍ਰਤੀਨਿਧ ਕੁਲਤਾਰ ਸਿੰਘ ਸੰਧਵਾਂ ਦੇ ਪ੍ਰਤੀਨਿਧ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਦੇ ਵਿਦਿਆਰਥੀ ਜਗਮੰਦਰ ਸਿੰਘ ਨੇ ਸਦਨ ਦੀ ਕਾਰਵਾਈ ਨੂੰ ਬਾਖੂਬੀ ਚਲਾਇਆ ਅਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਝਗੜੇ ਨੂੰ ਬਹੁਤ ਗੰਭੀਰਤਾ ਨਾਲ ਸੁਲਝਾਇਆ। ਸੈਸ਼ਨ ਦੌਰਾਨ ਉਨ੍ਹਾਂ ਨੇ ਕਾਰਵਾਈ ਦੋ ਵਾਰ ਸਥਗਿਤ ਕੀਤੀ।

ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਬਾਰੇ ਸਦਨ ਨੂੰ ਜਾਣੂ ਕਰਵਾਇਆ।

ਸੈਸ਼ਨ ਦੌਰਾਨ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪ੍ਰਤੀਨਿਧ ਵਿਦਿਆਰਥੀ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਪੱਤਣ ਦੇ ਗੁਰਸੇਵਕ ਸਿੰਘ ਵਲੋਂ ਨਿਭਾਈ ਗਈ ਭੂਮਿਕਾ ਨੂੰ ਦਰਸ਼ਕ ਨੇ ਬਹੁਤ ਸਲਾਹਿਆ।

ਗੁਰਸੇਵਕ ਸਿੰਘ ਨੇ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਵਲੋਂ ਸਰਕਾਰ ਉਤੇ ਚੁੱਕੇ ਗਏ ਸਵਾਲਾਂ ਦਾ ਜ਼ੋਰ ਸੋਰ ਨਾਲ ਜਵਾਬ ਦਿੱਤਾ ਦਿੱਤੇ। ਗੁਰਸੇਵਕ ਸਿੰਘ ਦੀ ਸ਼ੈਲੀ ਇਸ ਤਰ੍ਹਾਂ ਸੀ ਜਿਵੇਂ ਉਹ ਸੀਨੀਅਰ ਵਿਧਾਨਕਾਰ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...