November 15, 2026, 6:58 pm
----------- Advertisement -----------
HomeNewsBreaking Newsਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

Published on

----------- Advertisement -----------

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ

ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ‘ਆਪ’ ਨੇ ਸਵਾਲ ਕੀਤਾ ਕਿ ਕੀ ਭਾਜਪਾ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਦੁੱਖਾਂ ਵਾਂਗ ਹੀ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਪਾਰਟੀ ਨੇ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ ‘ਤੇ ਘਸੀਟਣ ਅਤੇ ਉਸ ਦੀ ਪੈਂਟ ਪਾੜਨ ਦੀ ਘਟਨਾ ਦੀ ਵੀ ਨਿੰਦਾ ਕੀਤੀ, ਜਦਕਿ ਪੁਲਿਸ ਕਾਰਵਾਈ ‘ਤੇ ਚੁੱਪੀ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਜਪਾ ‘ਤੇ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਮੋਦੀ ਸਰਕਾਰ ਦੇ ਰਾਜ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਪੁਲਿਸ ਮੁਲਾਜ਼ਮ ਨੰਗੇ ਸਿਰ ਅਤੇ ਜੁੱਤੇ ਪਾ ਕੇ ਪਵਿੱਤਰ ਅਸਥਾਨ ਦੇ ਅੰਦਰ ਦਾਖਲ ਹੋਏ ਅਤੇ ਧਾਰਮਿਕ ਅਸਥਾਨ ਦੀ ਪਵਿੱਤਰਤਾ ਨੂੰ ਭੰਗ ਕੀਤਾ।”

ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਜਿਵੇਂ ਕਾਂਗਰਸ ਨੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਰਾਹੀਂ ਸਿੱਖ ਭਾਈਚਾਰੇ ਨੂੰ ਭਾਰੀ ਪੀੜਾ ਦਿੱਤੀ ਸੀ, ਕੀ ਹੁਣ ਭਾਜਪਾ ਵੀ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਦੀ ਪਵਿੱਤਰਤਾ ਨੂੰ ਉਸੇ ਤਰ੍ਹਾਂ ਭੰਗ ਕਰਨਾ ਚਾਹੁੰਦੀ ਹੈ? ਅਸੀਂ ਅਜਿਹੀ ਸਿਆਸਤ ਨੂੰ ਕਦੇ ਬਰਦਾਸ਼ਤ ਨਹੀਂ ਕਰਾਂਗੇ ਜੋ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਡੂੰਘਾ ਕਰੇ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਦਿੱਲੀ ਪੁਲਿਸ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਪਰ ਇਸ ਮਾਮਲੇ ‘ਤੇ ਹੁਣ ਤੱਕ ਹਰ ਕੋਈ ਚੁੱਪ ਹੈ।”

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਗੁਰਦੁਆਰਾ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਅਣਡਿੱਠ ਕਰਕੇ, ਭਾਜਪਾ ਦੀ ਦਿੱਲੀ ਪੁਲਿਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਜੁੱਤੇ ਪਾ ਕੇ, ਨੰਗੇ ਸਿਰ ਅਤੇ ਡੰਡੇ ਲੈ ਕੇ ਗੁਰੂ ਘਰ ਅੰਦਰ ਵੜਨਾ ਬਹੁਤ ਨਿੰਦਣਯੋਗ ਹੈ। ਗੁਰਦੁਆਰਾ ਹਰ ਕਿਸੇ ਲਈ ਸ਼ਰਨ ਸਥਾਨ ਹੈ, ਨਾ ਕਿ ਪੁਲਿਸ ਦੀ ਧੱਕੇਸ਼ਾਹੀ ਦਿਖਾਉਣ ਦੀ ਜਗ੍ਹਾ। ਭਾਜਪਾ ਦੀਆਂ ਕਾਰਵਾਈਆਂ ਨੇ ਇੱਕ ਵਾਰ ਫਿਰ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਪ੍ਰਤੀ ਉਸਦੀ ਲਾਪਰਵਾਹੀ ਨੂੰ ਨੰਗਾ ਕਰ ਦਿੱਤਾ ਹੈ।”

‘ਆਪ’ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ, “ਪੁਲਿਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਕਾਰਵਾਈ ਕਿਉਂ ਕੀਤੀ? ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜੋ ਘਟਨਾ ਵਾਪਰੀ ਹੈ, ਜਿਸ ਵਿੱਚ ਪੁਲਿਸ ਕਰਮਚਾਰੀਥਥ ਕਥਿਤ ਤੌਰ ‘ਤੇ ਜੁੱਤੇ ਪਾ ਕੇ, ਡੰਡੇ ਲੈ ਕੇ ਅੰਦਰ ਵੜੇ ਅਤੇ ਲੋਕਾਂ ਨੂੰ ਕੁੱਟਦੇ ਹੋਏ ਬਾਹਰ ਕੱਢਿਆ, ਉਹ ਬਹੁਤ ਗੰਭੀਰ ਹੈ। ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਸਥਾਨ ‘ਤੇ ਅਜਿਹੀ ਕਾਰਵਾਈ ਕਿਉਂ ਕੀਤੀ ਗਈ? ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।”

*’ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਕੀ ਹੈ? ਬੰਗਲਾ ਸਾਹਿਬ ਜੀ ਗੁਰਦੁਆਰੇ ਦੇ ਅੰਦਰ ਦਿੱਲੀ ਪੁਲਿਸ?*

ਇਸ ਦੌਰਾਨ, ‘ਆਪ’ ਦਿੱਲੀ ਯੂਨਿਟ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਕਥਿਤ ਤੌਰ ‘ਤੇ ਦਿੱਲੀ ਪੁਲਿਸ ਦੇ ਜਵਾਨ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ ‘ਤੇ ਘਸੀਟਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਦੌਰਾਨ ਉਸਦੀ ਪੈਂਟ ਉੱਤਰ ਗਈ। ਇਸ ਘਟਨਾ ਦੀ ਨਿੰਦਾ ਕਰਦਿਆਂ ਸੌਰਭ ਭਾਰਦਵਾਜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਕਰਦਿਆਂ ਲਿਖਿਆ, “ਮੈਨੂੰ ਇਹ ਵੀਡੀਓ ਕਿਸੇ ਤੋਂ ਮਿਲੀ ਹੈ। ਜੇ ਇਹ ਸਚ ਹੈ, ਤਾਂ ਇਹ ਬੇਸ਼ਰਮੀ ਦੀ ਹੱਦ ਹੈ। ਦਿੱਲੀ ਪੁਲਿਸ ਸਿੱਖ ਪ੍ਰਦਰਸ਼ਨਕਾਰੀਆਂ ਦੇ ਇਸ ਤਰ੍ਹਾਂ ਕੱਪੜੇ ਨਹੀਂ ਲਾਹ ਸਕਦੀ। ਇਸ ਤੋਂ ਪਹਿਲਾਂ ਵੀ, ਜਿਵੇਂ ਕਿ ਸਾਹਮਣੇ ਆਇਆ ਹੈ, ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਪੈਂਟ ਲਾਹੁਣ ਦੀ ਕੋਸ਼ਿਸ਼ ਕੀਤੀ। ਇਹ ਬਹੁਤ ਗੰਦਾ ਕੰਮ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...